ਪੰਜਾਬੀ

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ

Published

on

ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ  ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ। ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਹੀ ਇਸ ਉਪਰਾਲੇ ਨੂੰ ਸਫਲ ਬਣਾ ਸਕਦੀ ਹੈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਬੁਢਾਪਾ ਪੈਨਸ਼ਨ ਦੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਤਾਂ ਜੋ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।

Facebook Comments

Trending

Copyright © 2020 Ludhiana Live Media - All Rights Reserved.