Connect with us

ਪੰਜਾਬੀ

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਚੋਣ ਮੁਹਿੰਮ ਪੂਰੇ ਜੋਸ਼ੋ-ਖਰੋਸ਼ ਨਾਲ ਸ਼ੁਰੂ

Published

on

MLA Manpreet Singh Ayali started the election campaign with full vigor

ਮੁੱਲਾਂਪੁਰ ਦਾਖਾ/ ਲੁਧਿਆਣਾ : ਅਗਾਮੀ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਆਪਣੇ ਪਰਿਵਾਰ ਅਤੇ ਸਮੁੱਚੀ ਟੀਮ ਨੂੰ ਨਾਲ ਲੈਕੇ ਚੋਣ ਮੁਹਿੰਮ ਪੂਰੇ ਜੋਸ਼ੋ-ਖਰੋਸ਼ ਨਾਲ ਸ਼ੁਰੂ ਕਰ ਦਿੱਤੀ ਹੈ ।

ਜਿਸ ਸਬੰਧੀ ਮੁੱਲਾਂਪੁਰ ਮੁੱਖ ਪਾਰਟੀ ਦਫ਼ਤਰ ਵਿਖੇ ਸਮੂਹ ਅਕਾਲੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਚੋਣ ਮੁਹਿੰਮ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਅਤੇ ਰਣਨੀਤੀ ਉਲੀਕੀ ਗਈ। ਚੋਣਾਂ ਸਬੰਧੀ ਹੋਈ ਮੀਟਿੰਗ ਦੌਰਾਨ ਹਰ ਇੱਕ ਆਗੂ, ਅਹੁਦੇਦਾਰ ਅਤੇ ਵਰਕਰ ਵੱਲੋਂ ਦਿੱਤੇ ਸੁਝਾਅ ਨੂੰ ਗੌਰ ਨਾਲ ਵਿਚਾਰਿਆ ਗਿਆ।

ਉਨਾਂ ਕਿਹਾ ਕਿ ਪੰਜਾਬ ਦੀ ਜਨਤਾ ਵਾਅਦਿਆਂ ਤੋਂ ਭਗੌੜੀ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਲਈ ਬੜੀ ਬੇਸਬਰੀ ਨਾਲ ਅਗਾਮੀ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੀ ਹੈ, ਉਥੇ ਹੀ ਹਲਕਾ ਦਾਖਾ ਦੇ ਲੋਕ ਬਦਲਾਖੋਰੀ ਦੀ ਸਿਆਸਤ ਕਰਨ ਵਾਲਿਆਂ ਨੂੰ ਕਰਾਰੀ ਮਾਤ ਦੇ ਕੇ ਭਜਾਉਣਗੇ। ਉਨਾਂ ਪਾਰਟੀ ਵਰਕਰਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਡਟਣ ਅਤੇ ਅਕਾਲੀ-ਬਸਪਾ ਗੱਠਜੋੜ ਦੇ ਅਗਾਮੀ ਪੋ੍ਗਰਾਮਾਂ ਨੂੰ ਘਰ – ਘਰ ਪਹੁੰਚਾਉਣ ਦੀ ਅਪੀਲ ਕੀਤੀ ।

Facebook Comments

Trending