ਲੁਧਿਆਣਾ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਕਿਸਾਨਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਰਾਹਤ ਫ਼ੰਡ ਚ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਚ ਲਗਾਤਾਰ ਬੇਮੌਸਮੀ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਸੀ ਜਿਸ ਕਰਕੇ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡਾਂ ਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਪਿੰਡਾਂ ਚ 50 ਤੋਂ 70 ਫੀਸਦੀ ਫ਼ਸਲਾਂ ਦੇ ਨੁਕਸਾਨ ਦਾ ਖ਼ਦਸ਼ਾ ਜਤਾਇਆ ਗਿਆ ਹੈ ਅਤੇ ਕਿਸਾਨਾਂ ਨੇ ਦਸਿਆ ਕੇ ਹੁਣ ਤਕ 50 ਤੋਂ 70 ਫੀਸਦੀ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਚੁੱਕਾ ਹੈ। ਕਿਉਂਕਿ ਕਿਸਾਨਾਂ ਦੀਆਂ ਫ਼ਸਲਾਂ ਤਿਆਰ ਖੜੀਆਂ ਸਨ। ਐਮ ਐਲ ਏ ਹਰਦੀਪ ਮੁੰਡੀਆ ਵੱਲੋਂ ਪ੍ਰਸਾਸ਼ਨਿਕ ਅਫਸਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਕਿਸਾਨਾਂ ਦੀ ਨੁਕਸਾਨੀ ਫਸਲਾਂ ਸਬੰਧੀ ਗਿਰਦਾਵਰੀ ਕਰਨ।