ਪੰਜਾਬੀ

 ਟਿੱਪਰ ਚਾਲਕਾਂ ਦੀ ਫਰਿਆਦ ਲੈਕੇ ਮੰਤਰੀ ਮੀਤ ਹੇਅਰ ਨੂੰ ਮਿਲੇ ਵਿਧਾਇਕ ਮੂੰਡੀਆਂ

Published

on

ਲੁਧਿਆਣਾ :  ਪੰਜਾਬ ਭਰ ਦੇ ਮਿੱਟੀ ਟਿੱਪਰ ਚਾਲਕਾਂ ਵੱਲੋਂ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਤੱਕ ਪਹੁੰਚ ਕਰਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਨਾਲ ਹੀ ਉਨ੍ਹਾਂ ਦੇ ਹੱਲ ਦੀ ਵੀ ਅਪੀਲ ਕੀਤੀ, ਜਿਸ ਤੇ ਤੁਰੰਤ ਫੈਸਲਾ ਲੈਂਦੇ ਹੋਏ ਐਮ ਐਲ ਏ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਤੋਂ ਸਮਾਂ ਲਿਆ ਗਿਆ ਅਤੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ।

 ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਵਿਧਾਇਕ ਮੂੰਡੀਆਂ  ਨੂੰ ਭਰੋਸਾ ਦਿਤਾ ਗਿਆ ਕਿ ਮਿੱਟੀ ਟਿੱਪਰ ਚਾਲਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆ ਰਹੀਆਂ ਹਨ, ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਅਸੀਂ ਮਿੱਟੀ ਦੇ ਲਈ ਨਿਯਮਾਂ ਵਿੱਚ ਤਬਦੀਲੀਆਂ ਵੀ ਕੀਤੀਆਂ ਹਨ ਅਤੇ ਟਿੱਪਰ ਚਲਾਉਣ ਵਾਲਿਆਂ ਨੂੰ ਵੀ ਵੱਡੀ ਰਾਹਤ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦਾ ਰੋਜ਼ਗਾਰ ਵੀ ਚੱਲਦਾ ਰਹੇ।

Facebook Comments

Trending

Copyright © 2020 Ludhiana Live Media - All Rights Reserved.