Connect with us

ਪੰਜਾਬੀ

ਵਿਧਾਇਕ ਪੱਪੀ ਵੱਲੋਂ ਹਲਕਾ ਕੇਂਂਦਰੀ ਦੇ ਸਰਕਾਰੀ ਸਕੂਲ ‘ਚ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ

Published

on

MLA Pappi distributed uniforms to the students in the government school of Halka Kendari

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ (ਪੱਪੀ) ਵੱਲੋਂ ਸਥਾਨਕ ਡਵੀਜ਼ਨ ਨੰਬਰ 3 ਨੇੜੇ, ਸਰਕਾਰੀ ਸਕੂਲ (ਇਸਲਾਮੀਆ ਸਕੂਲ) ਵਿਖੇ ਵਿਦਿਆਰਥੀਆਂ ਨੂੰ 450 ਦੇ ਕਰੀਬ ਸਕੂਲ ਦੀਆਂ ਵਰਦੀਆਂ ਵੰਡੀਆਂ ਗਈਆਂ।

ਇਸ ਮੌਕੇ ਵਿਧਾਇਕ ਪੱਪੀ ਵੱਲੋਂ ਸਕੂਲ ਵਿੱਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਜ਼ਮੀਨ ਪੱਧਰ’ੋਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੁੱਝ ਨਹੀਂ ਕੀਤਾ। ਵਿਧਾਇਕ ਪੱਪੀ ਨੇ ਅੱਗੇ ਦੱਸਿਆ ਕਿ ਹਲਕਾ ਕੇਂਦਰੀ ਵਿੱਚ ਸਕੂਲਾਂ ਦੇ ਨਵੀਨੀਕਰਣ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਠੀਕ ਕਿਹਾ ਜਾਂਦਾ ਹੈ ਕਿ ਵਿੱਦਿਆ ਹੀ ਦੌਲਤ ਹੈ ਜੋ ਹਰ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੀ ਹੈ। ਇਸੇ ਕਰਕੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ ਤਾਂਕਿ ਉਨ੍ਹਾਂ ਦੇ ਹਲਕੇ ਦੇ ਲੋਕ ਹੋਰ ਅਮੀਰ ਬਣ ਸਕਣ।

ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ’ੋਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।

Facebook Comments

Trending