Connect with us

ਪੰਜਾਬੀ

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ  ਇੰਡੀਅਨ ਸਵੱਛਤਾ ਲੀਗ 2.O ਦਾ ਆਗਾਜ਼

Published

on

MLA Rajinderpal Kaur Chhina launched Indian Cleanliness League 2.O

ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸ਼ਹਿਰ ਨੂੰ ਕੂੜਾ-ਕਰਕਟ ਰਹਿਤ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ  ਇੰਡੀਅਨ ਸਵੱਛਤਾ ਲੀਗ 2.O ਦਾ ਆਗਾਜ਼ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਜੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਸਿਹਤ ਅਫਸਰ ਡਾ. ਵਿਪਲ ਮਲਹੋਤਰਾ ਦੀ ਅਗਵਾਈ ਵਿੱਚ ਨਗਰ ਨਿਗਮ ਲੁਧਿਆਣਾ ਜੋਨ-ਸੀ ਵਿਖੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਰੈਲੀ ਮੌਕੇ ਐਨ.ਸੀ.ਸੀ., ਸੈਲਫ ਹੈਲਪ ਗਰੁੱਪ, ਐਨ ਜੀ ਓ ਅਤੇ ਮੁਹੱਲਾ ਨਿਵਾਸੀਆਂ ਨੇ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ। ਇਸ ਰੈਲੀ ਦੀ ਮੁੱਖ ਮੰਤਵ ਘਰ ਘਰ ਜਾ ਕੇ ਸੁਨੇਹਾ ਦੇਣਾ ਹੈ ਕਿ ਆਪਣੇ ਘਰ ਨੂੰ ਸਾਫ ਸੁਥਰਾ  ਰੱਖਣਾ, ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੱਖਣੀ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਣਾ ਹੈ। ਵਿਧਾਇਕ ਛੀਨਾ ਵਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ ਘਰ ਜਾ ਕੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਮੁਹੱਲਾ ਨਿਵਾਸੀਆਂ ਨੂੰ ਆਪਣੇ ਘਰ ਵਿੱਚ ਗਿੱਲੇ ਕੂੜੇ ਤੋਂ ਖਾਦ ਬਣਾਉਣ ਲਈ ਵੀ ਪ੍ਰੇਰਿਤ ਕੀਤਾ ।

Facebook Comments

Trending