ਪੰਜਾਬੀ

 ਵਿਧਾਇਕ ਸੰਗੋਵਾਲ ਵੱਲੋਂ ਪਿੰਡ ਜੱਸੀਆਂ ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ

Published

on

ਲੁਧਿਆਣਾ : ਹਲਕਾ ਗਿੱਲ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਵੱਲੋਂ ਅੱਜ ਪਿੰਡ ਜੱਸੀਆਂ ਦੇ ਸੀਵਰੇਜ਼ ਤੇ ਗਲੀ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ‘ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸੰਗੋਵਾਲ ਨੇ ਉਦਘਾਟਨ ਮੌਕੇ ਕਿਹਾ ਕਿ ਵਿਕਾਸ ਪੱਖੋਂ ਪੱਛੜੇ ਪਿੰਡਾਂ ਦੇ ਵਿਕਾਸ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਸਨੀਕਾ ਨੂੰ ਮੁੱਢਲੀਆਂ ਸਹੁਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਜਿਸਦੇ ਤਹਿਤ ਅੱਜ ਗਰੀਨ ਇੰਨਕਲੇਵ ਤੋਂ ਸੰਨ ਸਿਟੀ ਅਤੇ ਈਸਟ ਗਾਰਡਨ ਜੱਸੀਆਂ ਤੱਕ ਸੀਵਰੇਜ਼ ਤੇ ਗਲੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਕੰਮ ‘ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਵੇਗੀ।

ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਦੀਆਂ ਉਮੀਦਾਂ ‘ਤੇ ਪੂਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਪਿੰਡ ਦੇ ਸਰਪੰਚ ਸ. ਹਰਜੀਤ ਸਿੰਘ ਅਤੇ ਪਿੰਡ ਦੇ ਵਸਨੀਕਾਂ ਵੱਲੋਂ ਪਿੰਡ ਪਹੁੰਚਣ ‘ਤੇ ਵਿਧਾਇਕ ਸੰਗੋਵਾਲ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਅਤੇ ਧੰਨਵਾਦ ਕੀਤਾ ਗਿਆ। ਸਰਪੰਚ ਸ. ਹਰਜੀਤ ਸਿੰਘ ਨੇ ਦੱਸਿਆ ਕਿ ਵਿਧਾਇਕ ਸੰਗੋਵਾਲ ਵੱਲੋਂ ਪਿੰਡ ਵਾਲਿਆਂ ਦੀ ਚਿਰੌਕਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.