ਪੰਜਾਬੀ
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਨਵੇਂ ਟਿਊਬਵੈਲ ਦਾ ਉਦਘਾਟਨ
Published
3 years agoon
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸਿੰਘ ਸ. ਕੁਲਵੰਤ ਸਿੰਘ ਸਿੱਧੁ ਵੱਲੋਂ ਵਾਰਡ ਨੰਬਰ 45 ਅਧੀਨ ਸ਼ਹੀਦ ਕਰਨੈਲ ਸਿੰਘ ਨਗਰ ਫੇਸ 3 ਵਿੱਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਸ੍ਰੀਮਤੀ ਬਰਜਿੰਦਰ ਕੌਰ ਵੀ ਮੌਜੂਦ ਸਨ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਇਲਾਕਾ ਨਿਵਾਸੀ ਪਾਣੀ ਦੀ ਸਮੱਸਿਆ ਕਾਰਨ ਕਾਫੀ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰ ਰਹੇ ਸਨ ਅਤੇ ਵਸਨੀਕਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਨਵਾਂ ਟਿਊਬਵੈੱਲ ਲਗਾਇਆ ਜਾ ਰਿਹਾ ਹੈ ਤਾਂ ਜੋ ਸਥਾਨਕ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੁ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।
ਇਸ ਮੌਕੇ ਮਾਸਟਰ ਜਗਜੀਤ ਸਿੰਘ, ਨਛੱਤਰ ਸਿੰਘ, ਮੋਹਣ ਸਿੰਘ, ਖਜ਼ਾਨ ਸਿੰਘ, ਐਸ.ਪੀ. ਸਿੰਘ, ਨਵਦੀਪ ਸਿੰਘ, ਕੁਲਦੀਪ ਸਿੰਘ ਜਵੱਦੀ, ਤਰਸੇਮ ਸਿੰਘ ਜਵੱਦੀ, ਸ਼ਮਸ਼ੇਰ ਗਰੇਵਾਲ, ਪੰਡਿਤ ਸ਼ਿਵ ਕੁਮਾਰ, ਅਮਨਦੀਪ ਸਿੰਘ, ਭੁਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
You may like
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਕਰਵਾਇਆ ਨਿਪਟਾਰਾ
-
ਲੁਧਿਆਣਾ ‘ਚ ਨਸ਼ਾ ਤਸਕਰਾਂ ‘ਤੇ ‘ਆਪ’ ਵਿਧਾਇਕ ਦਾ ਛਾਪਾ, 3 ਨੌਜਵਾਨ ਤੋਂ ਗਾਂਜਾ ਬਰਾਮਦ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਦੁੱਗਰੀ ਦੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਗੋਲਡਨ ਲੇਨ ਵੈਲਫੇਅਰ ਸੁਸਾਇਟੀ ਦੁੱਗਰੀ ਵਲੋਂ ਵਿਧਾਇਕ ਸਿੱਧੂ ਨੂੰ ਸੌਂਪਿਆ ਮੰਗ ਪੱਤਰ
-
ਆਮ ਲੋਕਾਂ ਨੂੰ ਦਫ਼ਤਰਾਂ ‘ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ
