ਪੰਜਾਬੀ

ਵਿਧਾਇਕ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ

Published

on

ਲੁਧਿਆਣਾ : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ  ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਸਥਾਨਕ ਗਿੱਲ ਨਹਿਰ ਦਫ਼ਤਰ ਵਿਖੇ 100 ਦੇ ਕਰੀਬ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਬੁਢਾਪਾ ਪੈਨਸ਼ਨ ਦੇ ਯੋਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ।

Facebook Comments

Trending

Copyright © 2020 Ludhiana Live Media - All Rights Reserved.