ਪੰਜਾਬੀ
ਵਿਧਾਇਕ ਸਿੱਧੂ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ, ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ
Published
3 years agoon

ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਨਗਰ ਨਿਗਮ ਦੇ ਜੋਨ-ਸੀ ਵਿਖੇ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ। ਇਸ ਮੌਕੇ ਜੋਨਲ ਕਮਿਸ਼ਨਰ ਸ੍ਰੀਮਤੀ ਪੂਨਮਪ੍ਰੀਤ ਕੌਰ ਤੋਂ ਇਲਾਵਾ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਗਾਮੀ ਬਰਸਾਤੀ ਮੌਸਮ ਤੋਂ ਪਹਿਲਾਂ ਲੋਕਾਂ ਨੂੰ ਰਾਹਤ ਮਿਲ ਸਕੇ। ਵਿਧਾਇਕ ਸਿੱਧੂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕਾ ਵਾਸੀ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਟੁੱਟੀਆਂ ਸੜ੍ਹਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਥਾਂ-ਥਾਂ ਸੜ੍ਹਕਾਂ ‘ਤੇ ਪਏ ਟੋਏ ਅਕਸਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਉਹ ਹਲਕਾ ਵਾਸੀਆਂ ਦੀ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾਂ ਦੇ ਵਿਸ਼ਵਾਸ਼ ਨੂੰ ਕਾਇਮ ਰੱਖਦਿਆਂ ਅਣਥੱਕ ਮਿਹਨਤ ਰਾਹੀਂ ਜਲਦ ਹੀ ਹਲਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
You may like
-
ਬਰਸਾਤ ਦੇ ਮੌਸਮ ‘ਚ ਫੈਲ ਰਹੀ ਹੈ ਖਤਰਨਾਕ ਬੀਮਾਰੀ, ਰਹੋ ਸੁਚੇਤ, ਐਡਵਾਈਜ਼ਰੀ ਜਾਰੀ
-
ਬਰਸਾਤ ਦੇ ਮੌਸਮ ‘ਚ ਸਿਹਤ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ, ਬੱਚਿਆਂ ਨੂੰ ਸਭ ਤੋਂ ਵੱਧ ਖ਼ਤਰਾ
-
ਬਰਸਾਤ ਦੇ ਮੌਸਮ ‘ਚ ਕਰਮਚਾਰੀ ਰਹਿਣਗੇ ਅਲਰਟ, ਨਗਰ ਨਿਗਮ ਨੇ ਲਿਆ ਅਹਿਮ ਫੈਸਲਾ
-
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ