ਪੰਜਾਬੀ

ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਕਰਵਾਇਆ ਨਿਪਟਾਰਾ

Published

on

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਵਾਰਡ ਨੰਬਰ 43 ਅਧੀਨ ਦੁੱਗਰੀ ਫੇਸ-2, ਗਲਾਡਾ ਹਾਈਟਸ ਸੁਸਾਇਟੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੋਸਾਇਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ, ਸ਼ਿਵਮ ਦਿਹਾੜਾ, ਵਰੁਨ ਦੁੱਗਰੀ, ਮੋਬੀ ਅਰੋੜਾ, ਇੰਦਰੀਜੀਤ ਕੌਰ, ਜਤਿਨ ਅਰੋੜਾ, ਅਰਮਜੀਤ ਸਿੰਘ ਬਿਰਦੀ ਅਤੇ ਸੋਸਾਇਟੀ ਦੇ ਹੋਰ ਲੋਕ ਵੀ ਮੌਜੂਦ ਸਨ।
ਵਿਧਾਇਕ ਸਿੱਧੂ ਨੇ ਦੁਹਰਾਇਆ ਕਿਹਾ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ।

Facebook Comments

Trending

Copyright © 2020 Ludhiana Live Media - All Rights Reserved.