Connect with us

ਪੰਜਾਬੀ

ਹਲਕਾ ਆਤਮ ਨਗਰ ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ

Published

on

MLA Sidhu started the work of installing interlock tiles in Atam Nagar constituency

ਲੁਧਿਆਣਾ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਰਾਮ ਨਗਰ ਇਲਾਕੇ ਵਿੱਚ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਨੂੰ ਸੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ ਅਤੇ ਉਨ੍ਹਾਂ ਅਪੀਲ ਕੀਤੀ ਸਰਕਾਰ ਵੱਲੋਂ ਪਾਰਕਾਂ ‘ਚ ਖੋਲ੍ਹੇ ਗਏ ਓਪਨ ਜਿੰਮ, ਕੁਰਸੀਆਂ, ਫੁੱਲ-ਬੂਟੇ, ਪੌਦਿਆਂ ਦੀ ਸੰਭਾਲ ਵਿੱਚ ਵੀ ਸਹਿਯੋਗ ਕੀਤਾ ਜਾਵੇ।

ਵਿਧਾਇਕ ਸਿੱਧੂ ਨੇ ਕਿਹਾ ਇੰਟਰਲਾਕ ਟਾਈਲਾਂ ਲਗਾਉਣ ਦੇ ਇਸ ਪ੍ਰੋਜੈਕਟ ‘ਤੇ ਕਰੀਬ 75 ਲੱਖ 80 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।

Facebook Comments

Trending