Connect with us

ਪੰਜਾਬੀ

ਵਿਧਾਇਕ ਸਿੱਧੂ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ; ਕੈਦੀਆਂ ਲਈ ਦਵਾਈਆਂ ਕਰਵਾਈਆਂ ਮੁਹੱਈਆ

Published

on

MLA Sidhu visits Central Jail; Provide medicines for prisoners

ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ। ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਲਈ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਧਿਆਨ ਵਿੱਚ ਆਇਆ ਕਿ ਕੇਂਦਰੀ ਜੇਲ੍ਹ ਵਿੱਚ ਕੈਦੀ ਤੇ ਹਵਾਲਾਤੀ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਹਨ ਜਿਸਦੇ ਤਹਿਤ ਉਨ੍ਹਾਂ ਕੇਂਦਰੀ ਜੇਲ੍ਹ ਦਾ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਆਪਣੇ ਦੌਰੇ ਦੌਰਾਨ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਵੀ ਜਾਰੀ ਕੀਤੇ।

ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਲਈ ਜ਼ਰੂਰੀ ਦਵਾਈਆਂ ਵੀ ਵੰਡੀਆਂ ਜਿਸ ਵਿੱਚ ਓ.ਆਰ.ਐਸ. ਦੇ 1 ਹਜ਼ਾਰ ਪਾਊਚ, ਸੈਟਰੀਜਨ ਦੇ 1 ਹਜ਼ਾਰ ਪੱਤੇ, ਲੋਪਰੋਮਾਈਡ ਦੇ 1 ਹਜ਼ਾਰ ਪੱਤੇ, ਜੈਸਿਕ ਪੀ.ਸੀ.ਐਮ. ਦੇ 1 ਹਜ਼ਾਰ ਪੱਤੇ ਅਤੇ ਡੋਨਪੈਰੀਡੋਨ ਦੇ 1 ਹਜ਼ਾਰ ਪੱਤੇ ਸ਼ਾਮਲ ਹਨ।

Facebook Comments

Trending