Connect with us

ਪੰਜਾਬੀ

ਵਿਧਾਇਕ ਸਿੱਧੂ ਵਲੋਂ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਅਪੀਲ

Published

on

MLA Sidhu's appeal to ensure direct access to the ancestral home of martyr Sukhdev Thapar

ਲੁਧਿਆਣਾ : ਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਸਥਾਨਕ ਨੌਘਾਰਾ ਮੁਹੱਲਾ ਵਿਖੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਬੀਤੇ ਕੱਲ੍ਹ ਉਨ੍ਹਾਂ ਸੈਸ਼ਨ ਦੌਰਾਨ ਡਾ. ਬੀ.ਆਰ. ਅੰਬੇਦਕਰ ਨਗਰ ਦੀ ਕਲੋਨੀ ਨੂੰ ਰੈਗੂਲਰ ਕਰਨ ਦਾ ਮੁੱਦਾ ਵੀ ਆਪਣੀ ਬੁਲੰਦ ਆਵਾਜ਼ ਨਾਲ ਚੁੱਕਿਆ ਸੀ।

ਬੀਤੇ ਕੱਲ੍ਹ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵੀ ਸ਼ੁਕਰਗੁਜਾਰ ਹਨ ਜਿਨ੍ਹਾਂ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਉਨ੍ਹਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਆਤਮ ਨਗਰ ਅਧੀਨ ਡਾ. ਬੀ.ਆਰ. ਅੰਬੇਦਕਰ ਨਗਰ ਵਿਖੇ ਕਰੀਬ 27 ਏਕੜ ਰਕਬਾ ਪੈਂਦਾ ਹੈ ਜਿੱਥੇ ਵਸਨੀਕਾਂ ਵਲੋਂ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੀ ਵੀ ਅਦਾਇਗੀ ਕੀਤੀ ਜਾ ਰਹੀ ਹੈ ਪਰੰਤੂ ਉਹ ਆਪਣੇ ਘਰਾਂ ਦੇ ਮਾਲਕਾਨਾਂ ਹੱਕ ਤੋਂ ਬਾਂਝੇ ਹਨ।

Facebook Comments

Trending