Connect with us

ਪੰਜਾਬੀ

ਵਿਧਾਇਕ ਵੈਦ ਵਲੋਂ ਹੰਬੜਾਂ ‘ਚ ਲਾਇਬ੍ਰੇਰੀ ਸਮੇਤ ਹੋਰ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Published

on

MLA Vaid inaugurates other development works including library at Hambar

ਲੁਧਿਆਣਾ : ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਸਬਾ ਹੰਬੜਾਂ ‘ਚ ਸਵ: ਅਲਬੇਲ ਸਿੰਘ ਯਾਦਗਾਰੀ ਲਾਇਬ੍ਰੇਰੀ ਅਤੇ ਪਿੰਡ ‘ਚ ਲੱਖਾਂ ਰੁਪਏ ਦੀ ਲਾਗਤ ਨਾਲ ਪਾਏ ਗਏ ਸੀਵਰੇਜ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵੈਦ ਨੇ ਕਿਹਾ ਕਿ ਹਲਕਾ ਗਿੱਲ ਦੇ ਹੋਏ ਵਿਕਾਸ ਕਾਰਜਾਂ ਨੂੰ ਦੇਖਦਿਆਂ ਹਲਕੇ ਦੇ ਲੋਕ ਇਸ ਵਾਰ ਵੀ ਹਲਕਾ ਗਿੱਲ ਤੋਂ ਕਾਂਗਰਸ ਪਾਰਟੀ ਨੂੰ ਬਹੁਮੱਤ ਨਾਲ ਜਿਤਾਉਣਗੇ ਅਤੇ 2022 ਵਿਚ ਸੂਬੇ ‘ਚ ਮੁੜ ਕਾਂਗਰਸ ਸਰਕਾਰ ਬਣਾਕੇ ਨਵਾ ਇਤਿਹਾਸ ਸਿਰਜਣਗੇ।

ਆਲ ਇੰਡਆ ਸ਼ੂਗਰਫੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਨੇ ਕਿਹਾ ਕਿ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਪਹਿਲੀ ਵਾਰ ਕਸਬਾ ਹੰਬੜਾਂ ‘ਚ ਕਰਵਾਏ ਗਏ ਵੱਡੇ ਵਿਕਾਸ ਕਾਰਜਾਂ ਨਾਲ ਪਿੰਡ ਦੀ ਨਹਾਰ ਬਦਲੀ ਹੈ ਤੇ ਸਰਪੰਚ ਰਣਜੋਧ ਸਿੰਘ ਜੱਗਾ ਵੱਲੋਂ ਸ. ਵੈਦ ਦੀ ਅਗਵਾਈ ਹੇਠ ਕਰੋੜਾਂ ਰੁਪਏ ਹੰਬੜਾਂ ਦੇ ਵਿਕਾਸ ਕਾਰਜਾਂ ਉੱਪਰ ਖ਼ਰਚ ਕੀਤੇ ਗਏ ਹਨ।

ਸਰਪੰਚ ਰਣਜੋਧ ਸਿੰਘ ਜੱਗਾ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਯੂਥ ਆਗੂ ਸੋਨੀ ਧਾਲੀਵਾਲ, ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਪੰਚ ਸਰਬਜੀਤ ਸਿੰਘ ਕਾਲਾ, ਪੰਚ ਜਸਪਾਲ ਸਿੰਘ ਪਾਲਾ, ਪੰਚ ਹਰਪਾਲ ਸਿੰਘ ਫੌਜੀ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ।

Facebook Comments

Trending