ਅਪਰਾਧ

ਜੇਲ੍ਹ ਅੰਦਰੋਂ ਮੋਬਾਈਲ ਫੋਨ ਮਿਲਨੇ ਲਗਾਤਾਰ ਜਾਰੀ, ਹਵਾਲਾਤੀਆਂ ਤੇ ਕੈਦੀਆਂ ਦੇ ਖਿਲਾਫ਼ ਮੁਕੱਦਮਾ ਦਰਜ

Published

on

ਲੁਧਿਆਣਾ : ਤਲਾਸ਼ੀ ਮੁਹਿੰਮ ਦੇ ਦੌਰਾਨ ਜੇਲ੍ਹ ਅੰਦਰੋਂ ਮੋਬਾਈਲ ਫੋਨ ਅਤੇ ਤੰਬਾਕੂ ਮਿਲਨਾ ਲਗਾਤਾਰ ਜਾਰੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਕਸ਼ਮੀਰ ਲਾਲ ਨੇ ਦੱਸਿਆ ਕਿ ਤਲਾਸ਼ੀ ਦੇ ਦੌਰਾਨ ਜੇਲ੍ਹ ਦੇ ਵੱਖ-ਵੱਖ ਹਿੱਸਿਆਂ ਚੋ ਲਵਾਰਸ ਹਾਲਤ ਵਿੱਚ 10 ਮੋਬਾਈਲ ਫੋਨ , 149 ਪੈਕੇਟ ਤੰਬਾਕੂ ਅਤੇ 10 ਪੈਕੇਟ ਬੀੜੀਆਂ ਬਰਾਮਦ ਕੀਤੀਆਂ ਗਈਆਂ।

ਅਣਪਛਾਤੇ ਹਵਾਲਾਤੀਆਂ ਅਤੇ ਕੈਦੀਆਂ ਨੇ ਵਰਜਿਤ ਸਮਗਰੀ ਰੱਖ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੇ ਏਐਸਆਈ ਮੇਵਾ ਰਾਮ ਨੇ ਦੱਸਿਆ ਕਿ ਪੁਲਿਸ ਨੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਤੇ ਅਣਪਛਾਤੇ ਹਵਾਲਾਤੀਆਂ ਅਤੇ ਕੈਦੀਆਂ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Facebook Comments

Trending

Copyright © 2020 Ludhiana Live Media - All Rights Reserved.