Connect with us

ਅਪਰਾਧ

ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਨੌਜਵਾਨ ਕੋਲੋਂ ਝਪਟਿਆ ਮੋਬਾਇਲ, ਮਾਮਲਾ ਦਰਜ

Published

on

Mobsters snatch mobile phone from youth, case registered

ਲੁਧਿਆਣਾ : ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਬਦਮਾਸ਼ਾਂ ਨੇ ਰਾਹਗੀਰ ਦਾ ਮੋਬਾਇਲ ਫੋਨ ਝਪਟ ਲਿਆ। ਜਾਣਕਾਰੀ ਦਿੰਦਿਆਂ ਬਾੜੇਵਾਲ ਰੋਡ ਦੇ ਗਰੀਨ ਐਵੇਨਿਊ ਦੇ ਵਾਸੀ ਨਨਕੀ ਕੁਮਾਰ ਨੇ ਦੱਸਿਆ ਕਿ ਉਹ ਸ਼ਾਮ ਵੇਲੇ ਕੰਮ ਤੋਂ ਘਰ ਵਾਪਸ ਜਾ ਰਿਹਾ ਸੀ। ਜਿਸ ਤਰ੍ਹਾਂ ਹੀ ਉਹ ਹੋਟਲ ਕੀਜ਼ ਦੇ ਲਾਗੇ ਪਹੁੰਚਿਆ ਤਾਂ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸਦਾ ਮੋਬਾਇਲ ਫੋਨ ਝਪਟ ਲਿਆ।

ਵਾਰਦਾਤ ਨੂੰ ਅੰਜਾਮ ਦੇ ਕੇ ਦੋਵੇਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ਵਿੱਚ ਏਐਸਆਈ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਐਫਆਈਆਰ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Facebook Comments

Trending