Connect with us

ਇੰਡੀਆ ਨਿਊਜ਼

ਕੋਰੋਨਾ ਦੇ ਨਵੇਂ ਵੇਰੀਐਂਟ ‘ਤੇ ਪੀਐੱਮ ਨੇ ਕੀਤੀ ਬੈਠਕ, ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਸਬੰਧੀ ਦਿੱਤੇ ਇਹ ਨਿਰਦੇਸ਼

Published

on

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਸਵੇਰੇ ਦੇਸ਼ ‘ਚ ਕੋਰੋਨਾ ਵਾਇਰਸ ‘ਤੇ ਜਨਤਕ ਸਿਹਤ ਤਿਆਰੀਆਂ ਨੂੰ ਲੈ ਕੇ ਸਰਕਾਰੀ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਤੇ ਟੀਕਾਕਰਨ ਵਰਗੇ ਮੁੱਦਿਆਂ ਦੀ ਸਮੀਖਿਆ ਕੀਤੀ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿਚ ਕੈਬਨਿਟ ਸਕੱਤਰ ਰਾਜੀਵ ਗਾਬਾ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ, ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅਤੇ ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾਕਟਰ ਵੀਕੇ ਪਾਲ ਮੌਜੂਦ ਸਨ। ਦੱਖਣੀ ਅਫਰੀਕਾ ਵਿਚ ਪਹਿਲੀ ਵਾਰ ਮਿਲੇ ਕੋਰੋਨਾ ਦੇ ਨਵੇਂ ਰੂਪ ਓਮਿਕਰੋਨ ਤੋਂ ਬਾਅਦ ਇਹ ਮੀਟਿੰਗ ਹੋਈ।

ਪੀਐਮਓ ਅਨੁਸਾਰ ਬੈਠਕ ਵਿਚ ਪ੍ਰਧਾਨ ਮੰਤਰੀ ਨੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਨਿਗਰਾਨੀ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਰੋਨਾ ਦੇ ਨਵੇਂ ਰੂਪ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਨੂੰ ਘੱਟ ਕਰਨ ਦੀ ਯੋਜਨਾ ਦੀ ਸਮੀਖਿਆ ਕਰਨ ਲਈ ਵੀ ਕਿਹਾ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਰਾਜ ਸਰਕਾਰਾਂ ਨਾਲ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ।

Facebook Comments

Advertisement

Trending