Connect with us

ਪੰਜਾਬੀ

14 ਨੂੰ ਮੋਗਾ ਦੀ ਇਤਿਹਾਸਕ ਰੈਲੀ 2022 ਦੀਆਂ ਚੋਣਾਂ ਨੂੰ ਦੇਵੇਗੀ ਨਵਾਂ ਮੋੜ – ਢਿੱਲੋਂ

Published

on

Moga's historic rally on the 14th will give a new twist to the 2022 elections - Dhillon

ਲੁਧਿਆਣਾ : ਵਿਧਾਨ ਸਭਾ ਹਲਕਾ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ 14 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਉਹ ਵੱਡੇ ਕਾਫਲੇ ਨਾਲ ਸ਼ਿਰਕਤ ਕਰਨਗੇ। ਸ. ਢਿੱਲੋਂ ਅੱਜ ਹਲਕਾ ਪੂਰਬੀ ਦੇ ਸਰਕਲ ਪ੍ਰਧਾਨ, ਵਾਰਡ ਪ੍ਰਧਾਨ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਮੋਗਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਵਟਾਂਦਰਾ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ 14 ਦਸੰਬਰ ਦੀ ਕਿੱਲੀ ਚਾਹਲਾਂ ਮੋਗਾ ਰੈਲੀ 2022 ਦੀਆਂ ਚੋਣਾਂ ਤੋਂ ਪਹਿਲਾਂ ਹੀ ਵਿਰੋਧੀ ਪਾਰਟੀਆਂ ਨੂੰ ਸ਼ੀਸ਼ਾ ਦਿਖਾ ਦੇਵੇਗੀ ਕਿ ਪੰਜਾਬ ਅਤੇ ਪੰਜਾਬੀਆਂ ਦੀ ਪਹਿਲੀ ਪਸੰਦ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਤੋਂ ਲੋਕ ਖੁਸ਼ ਨਹੀਂ ਹਨ।

ਹਲਕਾ ਪੂਰਬੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵੀ ਉਦਘਾਟਨੀ ਵਿਧਾਇਕ ਹਨ ਉਨ੍ਹਾਂ ਵਲੋਂ ਲੋਕਾਂ ਨੂੰ ਗੁੰਮਰਾਹ ਕਰਕੇ 4 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਜਲਦੀ ਖੁਲਾਸਾ ਕਰਕੇ ਲੋਕਾਂ ਸਾਹਮਣੇ ਸੱਚਾਈ ਲਿਆਂਦੀ ਜਾਵੇਗੀ।

Facebook Comments

Trending