ਪੰਜਾਬ ਨਿਊਜ਼

ਪੰਜਾਬ ‘ਚ ਮੌਨਸੂਨ ਪੂਰੀ ਤਰ੍ਹਾਂ ਐਕਟਿਵ, 13 ਜੁਲਾਈ ਤੋਂ ਭਾਰੀ ਬਾਰਸ਼ ਦਾ ਅਨੁਮਾਨ

Published

on

ਲੁਧਿਆਣਾ : ਸ਼ਨਿੱਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਤੋਂ ਬਾਅਦ ਐਤਵਾਰ ਨੂੰ ਵੀ ਲੁਧਿਆਣਾ, ਚੰਡੀਗੜ੍ਹ, ਫਤਿਹਗੜ੍ਹ ਸਾਹਿਬ, ਮੋਹਾਲੀ, ਰੋਪੜ ‘ਚ ਵੀ ਮੌਨਸੂਨ ਦੀ ਬਾਰਿਸ਼ ਹੋਈ। ਇਸ ਕਾਰਨ ਇਨ੍ਹਾਂ ਸਾਰੇ ਜ਼ਿਲ੍ਹਿਆਂ ‘ਚ ਦਿਨ ਦਾ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਲੁਧਿਆਣਾ ‘ਚ 11.6 ਮਿਲੀਮੀਟਰ, ਰੋਪੜ ‘ਚ 2.2 ਮਿਲੀਮੀਟਰ, ਮੁਹਾਲੀ ‘ਚ 1.2 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 0.5 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 2.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਅਨੁਸਾਰ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 13 ਜੁਲਾਈ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ ਪਹਾੜੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ ‘ਚ ਆਮ ਨਾਲੋਂ ਵੱਧ ਬਾਰਿਸ਼ ਹੋ ਸਕਦੀ ਹੈ।

ਲੁਧਿਆਣਾ ‘ਚ ਪਿਛਲੇ ਤਿੰਨ ਦਿਨਾਂ ਤੋਂ ਹਰ ਰੋਜ਼ ਸਵੇਰੇ ਬੱਦਲ ਦਸਤਕ ਦੇ ਰਹੇ ਸਨ ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਸੀ, ਪਰ ਸੋਮਵਾਰ ਸਵੇਰੇ ਬੱਦਲ ਗਾਇਬ ਹੋ ਗਏ ਤੇ ਧੁੱਪ ਨਿਕਲ ਆਈ। ਸੂਰਜ ਨਿਕਲਦੇ ਸਾਰ ਹੀ ਲੋਕਾਂ ਨੂੰ ਫਿਰ ਤੋਂ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਸਵੇਰ ਦਾ ਤਾਪਮਾਨ 23 ਡਿਗਰੀ ਸੈਲਸੀਅਸ ਸੀ। ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ‘ਤੇ ਵਿਸ਼ਵਾਸ ਕੀਤਾ ਜਾਵੇ ਤਾਂ ਦੁਪਹਿਰ ਬਾਅਦ ਸ਼ਹਿਰ ‘ਚ ਫਿਰ ਤੋਂ ਬੱਦਲ ਡੇਰਾ ਲਗਾ ਸਕਦੇ ਹਨ।

Facebook Comments

Trending

Copyright © 2020 Ludhiana Live Media - All Rights Reserved.