Connect with us

ਪੰਜਾਬੀ

ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ‘ਚ ਅੱਜ ਵੀ ਆਵੇਗਾ ਮੌਨਸੂਨ, ਜਾਣੋ ਮੌਸਮ ਵਿਭਾਗ ਦਾ ਅਲਰਟ

Published

on

Monsoon will come in many districts including Ludhiana today, know the alert of the Meteorological Department

ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਹੋਈ ਮੌਨਸੂਨ ਦੀ ਬਾਰਿਸ਼ ਨੇ ਵੀ ਗਰਮੀ ਤੋਂ ਰਾਹਤ ਦੁਆਈ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਵੀਰਵਾਰ ਨੂੰ ਵੀ ਕਈ ਸ਼ਹਿਰਾਂ ਵਿੱਚ ਮੌਨਸੂਨ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ ਤੌਰ ‘ਤੇ ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ‘ਚ ਬਾਰਿਸ਼ ਜ਼ਿਆਦਾ ਹੋ ਸਕਦੀ ਹੈ। ਇਸ ਨਾਲ ਕਈ ਸ਼ਹਿਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।

ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਛਾਈ ਹੋਈ ਹੈ ਅਤੇ ਹਲਕੀ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 16 ਅਤੇ 17 ਨੂੰ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 18 ਸਤੰਬਰ ਤੋਂ ਮੌਸਮ ਸਾਫ਼ ਹੋ ਜਾਵੇਗਾ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਵੀ ਲੁਧਿਆਣਾ ਦੇ ਦਿਹਾਤੀ ਇਲਾਕਿਆਂ ‘ਚ ਭਾਰੀ ਮੀਂਹ ਪਿਆ ਸੀ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਲੁਧਿਆਣਾ ਵਿੱਚ 10 ਮਿਲੀਮੀਟਰ, ਅੰਮ੍ਰਿਤਸਰ ਵਿੱਚ 1.1 ਮਿਲੀਮੀਟਰ, ਬਰਨਾਲਾ ਵਿੱਚ 5.5 ਮਿਲੀਮੀਟਰ, ਮੁਹਾਲੀ ਵਿੱਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵੀ ਮੀਂਹ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਪੰਜਾਬ ਵਿੱਚ ਇਸ ਸਾਲ ਘੱਟ ਬਾਰਿਸ਼ ਹੋਈ ਹੈ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਤੋਂ ਉੱਠੇ ਚੱਕਰਵਾਤ ਤੇ ਅਰਬ ਖਾੜੀ ਤੋਂ ਵਗਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਮੌਨਸੂਨ ਸਰਗਰਮ ਹੋ ਗਿਆ ਹੈ। ਇਹੀ ਕਾਰਨ ਹੈ ਕਿ ਪੰਜਾਬ ‘ਚ ਆਖਰੀ ਸਮੇਂ ‘ਚ ਕਈ ਥਾਵਾਂ ‘ਤੇ ਬਾਰਿਸ਼ ਹੋ ਰਹੀ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਉੱਤਰਾਖੰਡ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Facebook Comments

Trending