ਪੰਜਾਬੀ

ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਆਮ ਆਦਮੀ  ਕਲੀਨਿਕ ਖੋਲ੍ਹੇ ਜਾਣਗੇ – ਵਿਧਾਇਕ ਛੀਨਾ

Published

on

ਲੁਧਿਆਣਾ :  ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵਲੋਂ ਤਿਆਰ ਕਰਵਾਏ ਜਾ ਰਹੇ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਗਈ।

ਵਿਧਾਇਕ ਛੀਨਾ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 22, 29 ਅਤੇ 36 ਵਿਖੇ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ।

Facebook Comments

Trending

Copyright © 2020 Ludhiana Live Media - All Rights Reserved.