ਪੰਜਾਬੀ

ਪੌਣੇ 5 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

Published

on

ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਵਲੋਂ 27 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਪਲਸ ਪੋਲੀਓ ਮੁਹਿੰਮ ਦੇ ਸਬੰਧ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਡਾ. ਸਿੰਘ ਨੇ ਅੱਗੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਰਿਕਸ਼ਿਆਂ ‘ਤੇ ਲਾਊਡ ਸਪੀਕਰ ਲਗਾ ਕੇ ਜਾਗਰੂਕਤਾ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਲਸ ਪੋਲੀਓ ਮੁਹਿੰਮ ਜਿਲ੍ਹੇ ਭਰ ਵਿਚ 27 ਫਰਵਰੀ ਤੋਂ ਸ਼ੁਰੂ ਹੋ ਕੇ 1 ਮਾਰਚ ਤੱਕ ਚੱਲੇਗੀ। ਡਾ. ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦੀ ਉਮਰ ਦੇ 4,79,903 ਬੱਚਿਆਂ ਨੂੰ ਨਾਮੁਰਾਦ ਬਿਮਾਰੀ ਪੋਲੀਓ ਤੋਂ ਅਗਾਉਂ ਬਚਾਅ ਲਈ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।

ਉਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਜਿਲ੍ਹੇ ਵਿਚ 2760 ਟੀਮਾਂ ਅਤੇ 506 ਸੁਪਰਵਾਈਜਰ ਤਾਇਨਾਤ ਕੀਤੇ ਗਏ ਹਨ। ਐਤਵਾਰ ਨੂੰ ਜਿਲ੍ਹੇ ਭਰ ਵਿਚ ਪੋਲੀਓ ਬੂਥ ਲਾ ਕਿ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ, ਅਗਲੇ ਦਿਨ ਘਰ-ਘਰ ਜਾ ਕੇ ਸਿਹਤ ਵਿਭਾਗ ਦੇ ਮੁਲਾਜ਼ਮ ਰਹਿੰਦੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੇ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਵਰਤੋ ਕੀਤੀ ਜਾਵੇਗੀ ਤੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਰੇ ਬੱਚਿਆਂ ਨੂੰ ਪੋਲੀਓ ਬੂਥਾਂ ‘ਤੇ ਲਿਆ ਕੇ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ‘ਚ ਇਹ ਮੁਹਿੰਮ ਤਿੰਨ ਦਿਨ, ਜਦਕਿ ਲੁਧਿਆਣਾ ਸ਼ਹਿਰ, ਸਾਹਨੇਵਾਲ ਤੇ ਕੂੰਮਕਲਾਂ ਦੇ ਅਰਬਨ ਇਲਾਕਿਆ ‘ਚ ਪੰਜ ਦਿਨ ਚੱਲੇਗੀ।

Facebook Comments

Trending

Copyright © 2020 Ludhiana Live Media - All Rights Reserved.