Connect with us

ਧਰਮ

ਸਾਲਾਨਾ ਜੋੜ ਮੇਲੇ ਸਬੰਧੀ ਪ੍ਰਭਾਤ ਫੇਰੀ ਸ਼ੁਰੂ,18 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ

Published

on

Morning tour of Annual Jodh Mela begins, Vishal Nagar Kirtan on 18th January

ਰਾਏਕੋਟ (ਲੁਧਿਆਣਾ) : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜੂਆਣਾ ਸਾਹਿਬ ਪਿੰਡ ਲੰਮਾ-ਜੱਟਪੁਰਾ ਵਿਖੇ ਸਾਲਾਨਾ ਜੋੜ ਮੇਲਾ 18, 19 ਤੇ 20 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਨੇ ਦੱਸਿਆ 18 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਦਕਿ 19 ਤੇ 20 ਜਨਵਰੀ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਇਸ ਸਾਲਾਨਾ ਜੋੜ ਮੇਲੇ ਸਬੰਧੀ 1 ਜਨਵਰੀ ਤੋਂ ਪ੍ਰਭਾਤ ਫੇਰੀ ਸ਼ੁਰੂ ਕੀਤੀ ਜਾ ਰਹੀ ਹੈ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪ੍ਰਭਾਤ ਫੇਰੀਆਂ ‘ਚ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਰਾਗੀ ਭਾਈ ਧੰਨਾ ਸਿੰਘ, ਗੁਲਜ਼ਾਰ ਸਿੰਘ, ਨਿਰਮਲ ਸਿੰਘ, ਪੱਪੂ ਸਿੰਘ, ਪਰਮਜੋਤ ਸਿੰਘ ਪਿੰ੍ਸ, ਪਰਮਵੀਰ ਸਿੰਘ, ਇੰਦਰਜੋਤ ਸਿੰਘ, ਫੌਜੀ ਮੇਜਰ ਸਿੰਘ, ਗਿਆਨੀ ਭਾਗ ਸਿੰਘ ਆਦਿ ਹਾਜ਼ਰ ਸਨ।

Facebook Comments

Trending