ਪੰਜਾਬੀ

ਐਸ ਸੀ ਡੀ ਸਰਕਾਰੀ ਕਾਲਜ ਵਿਖੇ ਮਨਾਇਆ ਮਾਤ ਭਾਸ਼ਾ ਦਿਵਸ

Published

on

ਲੁਧਿਆਣਾ : ਸਥਾਨਕ ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ ਤਨਵੀਰ ਲਿਖਾਰੀ ਨੇ ਆਏ ਮਹਿਮਾਨ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਭਾਸ਼ਾ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮਗਰੋਂ ਜਿਲਾ ਭਾਸ਼ਾ ਅਫਸਰ ਸ਼੍ਰੀ ਸੰਦੀਪ ਸ਼ਰਮਾ ਜੀ ਨੇ ਆਏ ਮਹਿਮਾਨ ਦਾ ਰਸਮੀ ਸਵਾਗਤ ਕੀਤਾ। ਸਮਾਗਮ ਵਿਚ ਮੁੱਖ ਵਿਸ਼ਾ ਮਾਤ-ਭਾਸ਼ਾ ਪੰਜਾਬੀ ਵਿੱਚ ਅਨੁਵਾਦ ਅਤੇ ਭਾਸ਼ਾ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਰਿਹਾ।

ਮੁੱਖ ਮਹਿਮਾਨ ਵਜੋਂ ਸ. ਬਲਕੌਰ ਸਿੰਘ ਗਿੱਲ (ਰਿਟ : ਈ. ਟੀ. ਓ ਉੱਘੇ ਚਿੰਤਕ ਤੇ ਸਮਾਜ ਸੇਵੀ) ਪੁੱਜੇ ।ਜਿਨ੍ਹਾਂ ਨੇ ਸਰੋਤਿਆਂ ਨੂੰ ਪੰਜਾਬੀ ਭਾਸ਼ਾ ਨਾਲ ਜੁੜੇ ਅਤੇ ਪੜ੍ਹਨ ਲਈ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਵਜੋਂ ਹਰਮਿੰਦਰ ਸਿੰਘ ਬੋਪਾਰਾਏ (ਅੰਤਰ-ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬੁੱਤ ਤਰਾਸ਼)ਜੀ ਪੁੱਜੇ। ਡਾ. ਬਲਵਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਮੌਕੇ ਕਾਲਜ ਦੇ ਪੁਰਾਣੇ ਵਿਦਿਆਰਥੀ ਦੀ ਪੁਸਤਕ ਮੁਸਕਾਨ ਇਕ ਰਸਤਾ ਦਾ ਲੋਕਾਰਪਣ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸ਼੍ਰੀ ਸੰਦੀਪ ਸ਼ਰਮਾ ਜੀ ਨੇ ਆਏ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ।

Facebook Comments

Trending

Copyright © 2020 Ludhiana Live Media - All Rights Reserved.