ਅਪਰਾਧ

ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ

Published

on

ਲੁਧਿਆਣਾ : ਮਾਲ ਰੋਡ ‘ਤੇ ਪੈਂਦੇ ਐੱਚਡੀਐੱਫਸੀ ਬੈਂਕ ਦੇ ਬਾਹਰੋਂ ਨਿਊਜ਼ ਚੰਦਰ ਨਗਰ ਹੈਬੋਵਾਲ ਕਲਾਂ ਵਾਸੀ ਰਾਹੁਲ ਰਾਣਾ ਦਾ ਮੋਟਰਸਾਈਕਲ ਚੋਰੀ ਹੋ ਗਿਆ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਰਾਣਾ ਨੇ ਦੱਸਿਆ ਕਿ ਉਹ ਆਪਣੇ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਐੱਚਡੀਐੱਫਸੀ ਬੈਂਕ ਆਏ ਸਨ।

ਅੱਧੇ ਘੰਟੇ ਬਾਅਦ ਜਦੋਂ ਉਹ ਬੈਂਕ ‘ਚੋਂ ਬਾਹਰ ਨਿਕਲੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਇਸ ਮਾਮਲੇ ਵਿਚ ਜਾਂਚ ਅਧਿਕਾਰੀ ਰਾਮ ਕ੍ਰਿਸ਼ਨ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.