ਪੰਜਾਬੀ
ਮੌਨੀ ਰਾਏ ਨੇ ਵਾਈਟ ਗਾਊਨ ’ਚ ਦਿਖਾਏ ਜਲਵੇ, ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਤਸਵੀਰਾਂ
Published
3 years agoon

ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ ’ਚ ਮੌਨੀ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਸ ’ਚ ਮੌਨੀ ਨੇ ਆਪਣੇ ਗਲੈਮਰਸ ਫੋਟੋਸ਼ੂਟ ਦੀ ਝਲਕ ਦਿਖਾਈ ਹੈ।
ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਅਦਾਕਾਰਾ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ। ਅਦਾਕਾਰਾ ਇਸ ਲੁੱਕ ’ਚ ਪ੍ਰਸ਼ੰਸਕਾਂ ਬੇਹੱਦ ਪਸੰਦ ਕਰ ਰਹੇ ਹਨ।
ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਵਾਈਟ ਕਲਰ ਦਾ ਗਾਊਨ ਪਾਇਆ ਹੋਇਆ ਹੈ। ਅਦਾਕਾਰਾ ਨੇ ਇਸ ਦੇ ਨਾਲ ਮਿਨੀਮਲ ਮੇਕਅੱਪ ਅਤੇ ਵਾਲਾਂ ਦੀ ਖੁੱਲ੍ਹੇ ਛੱਡਿਆ ਹੋਇਆ ਹੈ। ਅਦਾਕਾਰਾ ਦਾ ਨੈੱਕਲੇਸ ਮੌਨੀ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਿਹਾ ਹੈ।
ਅਦਾਕਾਰਾ ਮੌਨੀ ਕੈਮਰੇ ਸਾਹਮਣੇ ਹੁਸਨ ਦੇ ਜਲਵੇ ਦਿਖਾਉਂਦੀ ਨਜ਼ਰ ਆ ਰਹੀ ਹੈ। ਅਦਾਕਾਰਾ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਨੇ ਮੌਨੀ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਲਿਆ ਹੈ।
ਮੌਨੀ ਰਾਏ ਆਪਣੇ ਗਲੈਮਰਸ ਅਤੇ ਬੇਮਿਸਾਲ ਅੰਦਾਜ਼ ਲਈ ਲਾਈਮਲਾਈਟ ’ਚ ਬਣੀ ਹੋਈ ਹੈ। ਇਸ ਦੇ ਨਾਲ ਅਦਾਕਾਰਾ ਆਪਣੇ ਵੱਖਰੇ ਅੰਦਾਜ਼ ’ਚ ਕੈਮਰੇ ਸਾਹਮਣੇ ਪੋਜ਼ ਦੇ ਰਹੀ ਹੈ।
ਮੌਨੀ ਕੈਮਰੇ ਸਾਹਮਣੇ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ। ਇਸ ਲੁੱਕ ’ਚ ਅਦਾਕਾਰਾ ਦਾ ਹਰ ਅੰਦਾਜ਼ ਸਾਹਮਣੇ ਆਇਆ ਹੈ। ਅਦਾਕਾਰਾ ਹਮੇਸ਼ਾ ਫ਼ੈਸ਼ਨ ਨੂੰ ਲੈ ਕੇ ਸੁਰਖੀਆਂ ’ਚ ਰਹਿੰਦੀ ਹੈ।
ਮੌਨੀ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਮੌਨੀ ਦੀ ਹਾਲ ਹੀ ’ਚ ਫ਼ਿਲਮ ‘ਬ੍ਰਹਮਾਸਤਰ’ 9 ਸਤੰਬਰ ਨੂੰ ਰਿਲੀਜ਼ ਹੋ ਚੁੱਕੀ ਹੈ। ਜਿਸ ’ਚ ਅਦਾਕਾਰਾ ਦੀ ਅਹਿਮ ਭੁਮਿਕਾ ਨਜ਼ਰ ਆਈ। ਅਦਾਕਾਰਾ ਦੀ ਫ਼ਿਲਮ ‘ਬ੍ਰਹਮਾਸਤਰ’ ਨੇ ਬਾਕਸ ਆਫ਼ਿਸ ’ਤੇ ਕਾਫ਼ੀ ਚੰਗੀ ਕਮਾਈ ਕਰ ਰਹੀ ਹੈ।
ਇਸ ਤੋਂ ਇਲਾਵਾ ਫ਼ਿਲਮ ’ਚ ਰਣਬੀਰ ਕਪੂਰ, ਆਲੀਆ ਭੱਟ ਅਤੇ ਅਦਾਕਾਰ ਅਮਿਤਾਭ ਬੱਚਨ ਵੀ ਅਹਿਮ ਭੁਮਿਕਾ ’ਚ ਨਜ਼ਰ ਆਏ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ਦਰਸ਼ਕ ਫ਼ਿਲਮ ਨੂੰ ਕਾਫ਼ੀ ਚੰਗਾ ਹੁੰਗਾਰਾ ਦੇ ਰਹੇ ਹਨ।
You may like
-
ਵਾਈਟ ਗਾਊਨ ‘ਚ ਪਰੀ ਵਾਂਗ ਖੂਬਸੂਰਤ ਦਿਖੀ ਸੋਨਮ ਕਪੂਰ, ਈਅਰਰਿੰਗਸ ਨੇ ਖਿੱਚਿਆ ਲੋਕਾਂ ਦਾ ਧਿਆਨ
-
ਤੇਜਸਵੀ ਨੇ ਆਫ਼ ਸ਼ੌਲਡਰ ਡਰੈੱਸ ’ਚ ਲਗਾਇਆ ਹੌਟਨੈੱਸ ਦਾ ਤੜਕਾ, ਤਸਵੀਰਾਂ ’ਚ ਦਿੱਤੇ ਖੂਬਸੂਰਤ ਪੋਜ਼
-
ਰਾਧਾ ਰਾਣੀ ਦੇ ਦਰਸ਼ਨ ਕਰਨ ਇਸਕੋਨ ਮੰਦਰ ਪਹੁੰਚੀ ਮੌਨੀ, ਫੁੱਲਾਂ ਦੀ ਮਾਲਾ ਅਤੇ ਮਾਂਗ ਸਿੰਦੂਰ ’ਚ ਲੱਗ ਰਹੀ ਖੂਬਸੂਰਤ
-
ਜਾਲੀਦਾਰ ਡਰੈੱਸ ’ਚ ਮੌਨੀ ਨੇ ਕੀਤੀ ਰੈਂਪ ਵਾਕ, ਬਿਖੇਰੇ ਖੂਬਸੂਰਤੀ ਦੇ ਜਲਵੇ
-
ਕਰੀਨਾ ਕਪੂਰ ਦੀ ਜਨਮਦਿਨ ਪਾਰਟੀ ’ਚ ਮਲਾਇਕਾ ਅਰੋੜਾ ਨੇ ਹੌਟਨੈੱਸ ਦਾ ਲਗਾਇਆ ਤੜਕਾ
-
EOW ਦੇ ਪੁੱਛਗਿੱਛ ਮਗਰੋਂ ਨੋਰਾ ਦੀ ਪਹਿਲੀ ਲੁੱਕ ਵਾਇਰਲ, ਹਸੀਨਾ ਨੇ ਵਾਈਟ ਡਰੈੱਸ ’ਚ ਮਚਾਈ ਤਬਾਹੀ