Connect with us

ਪੰਜਾਬੀ

ਐਮ.ਪੀ ਅਰੋੜਾ ਨੇ ਨਰਾਇਣਾ ਈ-ਟੈਕਨੋ ਸਕੂਲ ਦੀ ਪਹਿਲੀ ਵਰ੍ਹੇਗੰਢ ਮੌਕੇ ਕੀਤੀ ਪ੍ਰਧਾਨਗੀ

Published

on

MP Arora presided over the first anniversary of Narayana E-Techno School

ਲੁਧਿਆਣਾ : ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੇ ਆਡੀਟੋਰੀਅਮ ਵਿਖੇ ਨਰਾਇਣਾ ਈ-ਟੈਕਨੋ ਸਕੂਲ, ਲੁਧਿਆਣਾ ਦੇ ਪਹਿਲੇ ਸਲਾਨਾ ਦਿਵਸ ਅਤੇ ਇਨਾਮ ਵੰਡ ਸਮਾਰੋਹ ‘ਐਨ-ਵਿਸਟਾ’ ਦੀ ਪ੍ਰਧਾਨਗੀ ਕਰਦਿਆਂ, ਸੰਸਦ ਮੈਂਬਰ ਸੰਜੀਵ ਅਰੋੜਾ ਨੇ ਨਰਾਇਣਾ ਟੀਮ ਨੂੰ 800 ਵਿਦਿਆਰਥੀਆਂ ਦੇ ਨਾਲ ਸਕੂਲ ਦਾ ਇੱਕ ਸਾਲ ਸਫਲਤਾਪੂਰਵਕ ਪੂਰਾ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਇਸ ਸਫਲਤਾ ਲਈ ਸਕੂਲ ਪ੍ਰਿੰਸੀਪਲ ਡਾ: ਨੀਤੂ ਸ਼ਰਮਾ, ਏ.ਜੀ.ਐਮ ਵਨੀਤ ਆਹੂਜਾ ਅਤੇ ਡੀ.ਜੀ.ਐਮ ਵਰੁਣ ਗਾਂਧੀ ਦੀ ਸ਼ਲਾਘਾ ਕੀਤੀ।

ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਸਕੂਲ ਪੂਰੇ ਸੂਬੇ ਵਿੱਚ ਆਪਣੀ ਹੋਂਦ ਦਾ ਅਹਿਸਾਸ ਕਰਵਾਏਗਾ। ਉਨ੍ਹਾਂ ਕਿਹਾ ਕਿ ਇਹ ਸਕੂਲ ਆਪਣੇ ਵਿਦਿਆਰਥੀਆਂ ਨੂੰ 360 ਡਿਗਰੀ ਸਿੱਖਣ ਦਾ ਮਾਹੌਲ ਪ੍ਰਦਾਨ ਕਰਦਾ ਹੈ ਅਤੇ ਇਸ ਨੂੰ ਲੁਧਿਆਣਾ ਦੇ ਸਭ ਤੋਂ ਵਧੀਆ ਸਕੂਲਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਪੜ੍ਹਾਈ ਅਤੇ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Facebook Comments

Trending