ਪੰਜਾਬ ਨਿਊਜ਼

ਸ੍ਰੀ ਹਰਿਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਨੇ ਵੀ ਭਾਜਪਾ ਜੁਆਇਨ ਕੀਤੀ

Published

on

ਚੰਡੀਗੜ੍ਹ : ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦਿੱਲੀ ਹੈੱਡਕੁਆਰਟਰ ਵਿਖੇ ਸ੍ਰੀ ਹਰਿਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਨੇ ਵੀ ਭਾਜਪਾ ਜੁਆਇਨ ਕੀਤੀ। ਦੱਸ ਦੇਈਏ ਕਿ ਬੀਤੇ ਦਿਨੀਂ ਹੀ ਕਈ ਵੱਡੇ ਆਗੂ ਕਾਂਗਰਸ ਛੱਡ ਕੇ ਭਾਜਪਾ ਤੇ ‘ਪੰਜਾਬ ਲੋਕ ਕਾਂਗਰਸ’ ‘ਚ ਜਾ ਚੁੱਕੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਵੱਡੇ ਚਿਹਰੇ ਜਿਨ੍ਹਾਂ ਵਿਚ ਵਿਧਾਇਕ ਤੇ ਮੰਤਰੀ ਸ਼ਾਮਿਲ ਹਨ, ਕਾਂਗਰਸ ਛੱਡ ਕੇ ਭਾਜਪਾ ਅਤੇ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਭਾਜਪਾ ਨੇ ਪੰਜਾਬ ‘ਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਪਾਰਟੀ ਸੂਬੇ ਵਿੱਚ ਲਗਾਤਾਰ ਆਪਣਾ ਧੜਾ ਵਧਾ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਸੀ, ਪਰ ਕਾਨੂੰਨਾਂ ਦੀ ਵਾਪਸੀ ਪੰਜਾਬ ਵਿੱਚ ਭਾਜਪਾ ਲਈ ਜੀਵਨ ਰੇਖਾ ਬਣ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.