Connect with us

ਪੰਜਾਬ ਨਿਊਜ਼

ਪੰਜਾਬ ‘ਚ ਲੇਟ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ, ਜਾਣੋ ਕੀ ਹੈ ਕਾਰਨ

Published

on

Municipal Corporation elections may be delayed in Punjab, know what is the reason

ਲੁਧਿਆਣਾ : ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ’ਚ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਕਾਫੀ ਪਹਿਲਾਂ ਪੂਰਾ ਹੋ ਗਿਆ ਹੈ। ਜਿੱਥੋਂ ਤੱਕ ਨਵੇਂ ਸਿਰੇ ਤੋਂ ਨਗਰ ਨਿਗਮ ਚੋਣਾਂ ਕਰਵਾਉਣ ਦਾ ਸਵਾਲ ਹੈ, ਇਹ ਪ੍ਰਕਿਰਿਆ ਨਿਯਮਾਂ ਮੁਤਾਬਕ 6 ਮਹੀਨਿਆਂ ਅੰਦਰ ਮੁਕੰਮਲ ਹੋਣੀਆਂ ਚਾਹੀਦੀਆਂ ਹਨ। ਜਲੰਧਰ ਜ਼ਿਮਨੀ ਚੋਣ ਜਿੱਤ ਤੋਂ ਬਾਅਦ ਸਰਕਾਰ ਵਲੋਂ ਜਲਦ ਨਗਰ ਨਿਗਮ ਚੋਣਾਂ ਕਰਵਾਉਣ ਦੀ ਚਰਚਾ ਹੋਈ ਸੀ ਪਰ ਲੁਧਿਆਣਾ ’ਚ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਨਾ ਹੋਣ ਕਾਰਨ ਇਹ ਟਾਰਗੈੱਟ ਹਾਸਲ ਨਹੀਂ ਹੋਇਆ।

ਇਸੇ ਦੌਰਾਨ ਭਾਰੀ ਮੀਂਹ ਤੋਂ ਬਾਅਦ ਪੰਜਾਬ ’ਚ ਹੜ੍ਹ ਦੇ ਹਾਲਾਤ ਪੈਦਾ ਹੋ ਗਏ, ਜਿਸ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕ ਸਰਕਾਰ ਨੂੰ ਕੋਸ ਰਹੇ ਹਨ। ਸਰਕਾਰ ਵਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਬਚਾਅ ਪ੍ਰਬੰਧਾਂ ’ਚ ਕੋਈ ਕਮੀ ਨਾ ਰਹੇ ਅਤੇ ਹਾਲਾਤ ਆਮ ਹੋਣ ਤੋਂ ਬਾਅਦ ਹੀ ਨਗਰ ਨਿਗਮ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਜਾਵੇਗਾ। ਸਰਕਾਰ ਨਗਰ ਨਿਗਮ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਵਾਉਣ ਦੇ ਮੂਡ ’ਚ ਹੈ, ਜਿਸ ਦੇ ਸੰਕੇਤ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਵਲੋਂ ਵਿਧਾਇਕਾਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੇ ਗਏ।

Facebook Comments

Trending