Connect with us

ਪੰਜਾਬ ਨਿਊਜ਼

ਨਗਰ ਨਿਗਮ ਚੋਣਾਂ: ਜਲੰਧਰ ‘ਚ ਭਾਜਪਾ ਅਤੇ ‘ਆਪ’ ਵਰਕਰਾਂ ਵਿਚਾਲੇ ਜ਼ਬਰਦਸਤ ਹੰ. ਗਾਮਾ

Published

on

ਜਲੰਧਰ : ਜਲੰਧਰ ‘ਚ ਸਵੇਰ ਤੋਂ ਹੀ ਵੋਟਿੰਗ ਚੱਲ ਰਹੀ ਹੈ। ਇਸ ਦੌਰਾਨ ਜਲੰਧਰ ਦੀ ਦਾਨਿਸ਼ਮੰਦਾ ਕਲੋਨੀ ਤੋਂ ਝਗੜੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਰਾ ਰਾਜਾ ਅੰਗੁਰਾਲ ਅਤੇ ‘ਆਪ’ ਵਰਕਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋ ਗਈ। ਮਾਹੌਲ ਇੰਨਾ ਗਰਮ ਹੋ ਗਿਆ ਕਿ ਪੁਲਿਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।

ਸ਼ਹਿਰ ਦੇ ਪ੍ਰਤਾਪ ਬਾਗ ਦੇ ਵਾਰਡ ਨੰਬਰ 26 ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਸਮੇਂ ਇੱਕ ਵਿਅਕਤੀ ਨੂੰ ਪੁਲੀਸ ਨੇ ਹਲਕਾ ਬਲ ਵਰਤ ਕੇ ਬਾਹਰ ਕੱਢ ਦਿੱਤਾ।ਇਸ ਦੇ ਨਾਲ ਹੀ ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਵੀ ਗੋਲੀਬਾਰੀ ਅਤੇ ਝਗੜੇ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਪੰਜਾਬ ਵਿੱਚ ਸੂਬੇ ਦੀਆਂ ਨਗਰ ਨਿਗਮਾਂ ਸਮੇਤ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਸਵੇਰੇ 7 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਸਨ, ਜੋ ਹੁਣ ਸ਼ਾਮ 4 ਵਜੇ ਤੱਕ ਪੈਣੀਆਂ ਸਨ।

 

Facebook Comments

Trending