Connect with us

ਪੰਜਾਬ ਨਿਊਜ਼

ਕਿਸੇ ਵੇਲੇ ਵੀ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ, ਸਰਕਾਰ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ

Published

on

Municipal elections can be held at any time, the government has sent a report to the Election Commission

ਪੰਜਾਬ ’ਚ ਨਗਰ ਨਿਗਮ ਚੋਣਾਂ ਕਿਸੇ ਵੀ ਸਮੇਂ ਹੋ ਸਕਦੀਆਂ ਹਨ, ਜਿਸ ਦੇ ਲਈ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ। ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਵੱਲੋਂ ਦਿੱਤੀ ਗਈ। ਲੁਧਿਆਣਾ ਪੁੱਜੇ ਮੰਤਰੀ ਨਾਲ ਜਦੋਂ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਪੂਰਾ ਹੋਣ ਤੋਂ ਕਈ ਮਹੀਨੇ ਬਾਅਦ ਵੀ ਚੋਣਾਂ ਨਾ ਕਰਵਾਉਣ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਕਰਨ ਦਾ ਕੰਮ ਆਖਰੀ ਸਟੇਜ ’ਤੇ ਹੈ।

ਲੋਕਲ ਬਾਡੀਜ਼ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਨਾਜਾਇਜ਼ ਤੌਰ ’ਤੇ ਬਣ ਰਹੀਆਂ ਇਮਾਰਤਾਂ ਸਬੰਧੀ ਕੋਈ ਲਿਹਾਜ ਨਹੀਂ ਹੋਵੇਗਾ। ਉਨ੍ਹਾਂ ਨੇ ਆਪਣੇ ਨਾਲ ਮੌਜੂਦ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ, ਡਾਇਰੈਕਟਰ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਦੋ-ਟੁਕ ਲਫਜ਼ਾਂ ’ਚ ਕਿਹਾ ਕਿ ਨਕਸ਼ਾ ਪਾਸ ਕਰਵਾਉਣ ਜਾਂ ਨਿਯਮਾਂ ਦੀ ਉਲੰਘਣਾ ਕਰ ਕੇ ਬਣਨ ਵਾਲੀਆਂ ਇਮਾਰਤਾਂ ਖਿਲਾਫ ਪੁਖ਼ਤਾ ਕਾਰਵਾਈ ਹੋਣੀ ਚਾਹੀਦੀ ਹੈ।

Facebook Comments

Trending