ਪੰਜਾਬ ਨਿਊਜ਼
‘SYL’ ਗੀਤ ਲੀਕ ਕਰਨ ਵਾਲਿਆਂ ‘ਤੇ ਮੂਸੇਵਾਲਾ ਦੇ ਪਰਿਵਾਰ ਦਾ ਸਖਤ ਐਕਸ਼ਨ, ਅਣਪਛਾਤਿਆਂ ਖਿਲਾਫ ਦਰਜ ਕਰਵਾਈ FIR
Published
3 years agoon
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਲੀਕ ਕੀਤੇ ਜਾਣ ‘ਤੇ ਮਾਨਸਾ ਥਾਣਾ ਸਦਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ SYL ਗੀਤ ਉਨ੍ਹਾਂ ਨੇ 23 ਤਾਰੀਕ ਨੂੰ ਸ਼ਾਮ 6 ਵਜੇ ਰਿਲੀਜ਼ ਕਰਨਾ ਸੀ, ਪਰ ਕਿਸੇ ਨੇ ਉਸ ਗਾਣੇ ਨੂੰ 20 ਤਾਰੀਕ ਨੂੰ ਹੀ ਰਿਲੀਜ਼ ਕਰ ਦਿੱਤਾ । ਜਿਸ ਕਾਰਨ ਸਦਰ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਦੱਸ ਦੇਈਏ ਕਿ 4-5 ਦਿਨ ਪਹਿਲਾਂ ਹੀ ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਸੀ, ਪਰ ਰਿਲੀਜ਼ ਹੋਣ ਤੋਂ 2 ਦਿਨਾਂ ਬਾਅਦ ਹੀ ਇਸ ਗੀਤ ਨੂੰ ਹਟਵਾ ਦਿੱਤਾ ਗਿਆ। ਦੱਸ ਦੇਈਏ ਕਿ ਯੂ-ਟਿਊਬ ’ਤੇ ਗਾਣੇ ਦੇ ਲਿੰਕ ’ਤੇ ਕਲਿਕ ਕਰਨ ’ਤੇ ਪਤਾ ਲੱਗਦਾ ਹੈ ਕਿ ਕੇਂਦਰ ਦੀ ਸ਼ਿਕਾਇਤ ਮਗਰੋਂ ‘SYL’ ਗਾਣੇ ਨੂੰ ਭਾਰਤ ਵਿੱਚ ਨਹੀਂ ਦੇਖਿਆ ਜਾ ਸਕਦਾ ਹੈ। ਇਸ ਗੀਤ ਨੂੰ ਹੁਣ ਤੱਕ 2.8 ਕਰੋੜ ਵਾਰ ਦੇਖਿਆ ਜਾ ਚੁੱਕਿਆ ਹੈ ਤੇ ਇਹ ਗੀਤ ਯੂ-ਟਿਊਬ ‘ਤੇ ਪਹਿਲੇ ਨੰਬਰ ’ਤੇ ਟਰੈਂਡ ਕਰ ਰਿਹਾ ਸੀ। ਇਸ ਗੀਤ ‘ਤੇ 3.4 ਕਰੋੜ ਕੁਮੈਂਟ ਵੀ ਆ ਚੁੱਕੇ ਸਨ ।
You may like
-
ਪੰਜਾਬ ਪੁਲਿਸ Action ‘ਚ, ਨਸ਼ਾ ਤਸਕਰਾਂ ਵਿਰੁੱਧ ਕੀਤੀ ਸਖ਼ਤ ਕਾਰਵਾਈ
-
ਗੈਂ. ਗਸਟਰ ਦੇ ਜੇਲ੍ਹ ਇੰਟਰਵਿਊ ਮਾਮਲੇ ‘ਚ ਨਵਾਂ ਮੋੜ, ਪੰਜਾਬ ਪੁਲਿਸ ਦੇ ਇਹ 7 ਮੁਲਾਜ਼ਮ…
-
ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇੰਸਟਾਗ੍ਰਾਮ ‘ਤੇ ਲੋਕਾਂ ਨੂੰ ਦਿੱਤੀ ਚੇਤਾਵਨੀ
-
ਪੰਜਾਬ ਪੁਲਿਸ ਨੇ ਖ਼/ਤਰਨਾਕ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, ਇਹ ਸਾਮਾਨ ਗੋਇਆ ਬਰਾਮਦ
-
ਪੰਜਾਬ ਪੁਲਿਸ ਨੇ ਅਗਵਾ ਕੀਤਾ ਬੱਚਾ ਕੀਤਾ ਬਰਾਮਦ, ਮਾਮਲੇ ‘ਚ ਕੀਤੇ ਵੱਡੇ ਖੁਲਾਸੇ
-
ਪੰਜਾਬ ਪੁਲਿਸ ਦਾ SHO ਅਤੇ ASI ਗ੍ਰਿਫਤਾਰ, ਮਾਮਲਾ ਜਾਣ ਕੇ ਹੋ ਜਾਓਗੇ ਹੈਰਾਨ
