Connect with us

ਪੰਜਾਬੀ

ਮੁਸਲਿਮ ਭਾਈਚਾਰੇ ਨੇ ਮਹੇਸ਼ਇੰਦਰ ਗਰੇਵਾਲ ਦੀ ਮਦਦ ਦਾ ਕੀਤਾ ਐਲਾਨ

Published

on

Muslim community announces second aid to Maheshinder Singh Grewal

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅੱਜ ਸ਼ਾਸਤਰੀ ਨਗਰ ਵਿਖੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਸੈਂਕੜੇ ਪਰਿਵਾਰਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਡਟਵੀਂ ਮਦਦ ਦੇਣ ਦਾ ਐਲਾਨ ਕੀਤਾ ਹੈ।

ਇਸ ਮੌਕੇ ਇਕ ਮੀਟਿੰਗ ਦੌਰਾਨ ਗਰੇਵਾਲ ਨੇ ਇਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ-ਬਸਪਾ ਸਰਕਾਰ ਬਣਦਿਆਂ ਹੀ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ਕਾਂਗਰਸ ਸਰਕਾਰ ਨੇ ਅਣਗੌਲਿਆ ਕੀਤਾ ਹੈ।

ਮਹੇਸ਼ਇੰਦਰ ਗਰੇਵਾਲ ਨੇ ਅਫ਼ਸੋਸ ਪ੍ਰਗਟਾਇਆ ਹੈ ਕਿ ਇਕ ਪਾਸੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਪੱਛਮੀ ਹਲਕੇ ਵਿਚ ਲੋਕਾਂ ਨੂੰ ਸਹਾਇਤਾ ਦੇ ਚੈੱਕ ਵੰਡਣ ਸਬੰਧੀ ਦਾਅਵੇ ਕਰਦੇ ਹਨ, ਤਾਂ ਦੂਜੇ ਪਾਸੇ ਲੋੜਵੰਦ ਅਤੇ ਯੋਗ ਵਿਅਕਤੀ ਉਹ ਸਹਾਇਤਾ ਤੋਂ ਵਾਂਝੇ ਹਨ।

ਗਰੇਵਾਲ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਸੂਬੇ ਅੰਦਰ ਗੱਠਜੋੜ ਦੀ ਸਰਕਾਰ ਬਣਨ ‘ਤੇ ਸਮੁੱਚੇ ਹਲਕੇ ਅੰਦਰ ਚੈੱਕਾਂ ਦੀ ਵੰਡ ਸਬੰਧੀ ਹੋਏ ਘਪਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

Facebook Comments

Trending