Connect with us

ਧਰਮ

ਮੁਸਲਾਮਨ ਜਾਨ ਤੋਂ ਵੱਧ ਕੇ ਪੈਗੰਬਰੇ ਇਸਲਾਮ ਨਾਲ ਪਿਆਰ ਕਰਦੇ ਹਨ : ਸ਼ਾਹੀ ਇਮਾਮ ਪੰਜਾਬ

Published

on

Muslims love Islam more than their lives: Shahi Imam Punjab

ਲੁਧਿਆਣਾ : ਦਿਲਾਂ ਦੀ ਨਫ਼ਰਤ ਨੂੰ ਕੱਢ ਕੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰੋ, ਸੱਚਾ ਮੁਸਲਮਾਨ ਉਹੀ ਹੈ, ਜਿਹੜਾ ਹਜ਼ਰਤ ਮੁਹੰਮਦ ਸਾਹਿਬ ਸਲੱਲਾਹੁ ਅਲੈਹੀਵਸੱਲਮ ਦੇ ਦੱਸੇ ਹੋਏ ਰੱਸਤੇ ’ਤੇ ਚਲਦਾ ਰਹੇ। ਇਹ ਵਿਚਾਰ ਅੱਜ ਇੱਥੇ ਜਾਮਾ ਮਸਜਿਦ ਵਿਖੇ 12 ਵਫਾਤ ਦੇ ਇਤਿਹਾਸਕ ਦਿਹਾੜੇ ਮੌਕੇ ਮੁਸਲਮਾਨਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪ੍ਰਗਟ ਕੀਤੇ।

ਉਨਾਂ ਕਿਹਾ ਕਿ 12 ਰਬੀ-ਉਲ-ਅੱਵਲ ਦੇ ਦਿਨ ਹਜ਼ਰਤ ਮੁਹੰਮਦ ਸਲੱਲਾਹੁ ਅਲੈਹੀਵਸੱਲਮ ਦਾ ਜਨਮ ਹੋਇਆ ਅਤੇ 63 ਸਾਲ ਤੱਕ ਸੰਸਾਰ ਵਿਚ ਇੰਸਾਨੀਅਤ ਨੂੰ ਪਿਆਰ-ਮੁਹੱਬਤ, ਆਪਸੀ ਭਾਈਚਾਰੇ ਦਾ ਪਾਠ ਪੜਾ ਕੇ ਅੱਜ ਦੇ ਦਿਨ ਹੀ ਅੱਲਾ ਤਆਲਾ ਦੇ ਕੋਲ ਵਾਪਸ ਪਰਤ ਗਏ ਅਤੇ ਇਸ ਲਈ ਅੱਜ ਦੇ ਦਿੱਨ ਨੂੰ 12 ਵਫਾਤ ਕਿਹਾ ਜਾਂਦਾ ਹੈ।

ਸ਼ਾਹੀ ਇਮਾਮ ਨੇ ਕਿਹਾ ਕਿ ਇਸਲਾਮ ਧਰਮ ਆਪਸੀ ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ, ਫਿਰਕੂ ਤਾਕਤਾਂ ਵਲੋਂ ਇਸਲਾਮ ਧਰਮ ਨੂੰ ਅੱਤਵਾਦ ਨਾਲ ਜੋੜਨਾ ਗਲਤ ਹੈ, ਬਲਕਿ ਨਿੰਦਨਯੋਗ ਹੈ। ਉਨਾਂ ਕਿਹਾ ਕਿ ਇਸਲਾਮ ਧਰਮ ਦੇ ਖ਼ਿਲਾਫ਼ ਨਿੰਦਨਯੋਗ ਗੱਲਾਂ ਇੰਨਸਾਨੀਅਤ ਦੇ ਲਈ ਸ਼ਰਮਨਾਕ ਹਨ। ਸ਼ਾਹੀ ਇਮਾਮ ਨੇ ਕਿਹਾ ਕਿ ਮੁਸਲਮਾਨ ਹਜਰਤ ਮੁਹੰਮਦ ਸਾਹਿਬ ਸਲੱਲਾਹੂ ਅਲੈਹੀਵਸਲੱਮ ਨਾਲ ਅਪਣੀ ਜਾਨ ਤੋਂ ਵੱਧ ਪਿਆਰ ਕਰਦੇ ਹਨ

Facebook Comments

Trending