Connect with us

ਇੰਡੀਆ ਨਿਊਜ਼

ਮੁਜ਼ੱਫ਼ਰਨਗਰ ਮਹਾਂ ਰੈਲੀ ਤੋਂ ਬਾਅਦ ਹੁਣ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੋ ਸਕਦੀ ਹੈ ਮੋਦੀ ਸਰਕਾਰ

Published

on

Muzaffarnagar rally Modi government may now ready for talks with farmers

ਪਿਛਲੇ ਨੌੰ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਹਨ ਕਿਸਾਨਾਂ ਨਾਲ ਕਰੀਬ ਗਿਆਰਾਂ ਵਾਰ ਗੱਲਬਾਤ ਹੋ ਚੁੱਕੀ ਹੈ ਤੇ ਕੱਲ੍ਹ ਕਿਸਾਨਾਂ ਵੱਲੋਂ ਮੁਜ਼ੱਫ਼ਰਨਗਰ ਵਿਖੇ ਮਹਾਂ ਰੈਲੀ ਕੀਤੀ ਗਈ।ਇਸ ਮਹਾਂ ਰੈਲੀ ਵਿੱਚ ਲੱਖਾਂ ਦੀ ਤਦਾਦ ਵਿਚ ਪੂਰੇ ਦੇਸ਼ ਵਿਚੋਂ ਕਿਸਾਨ ਪੁੱਜੇ ਜਿਨ੍ਹਾਂ ਨੇ ਭਾਜਪਾ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ।

ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਜਿੱਥੇ ਕੱਲ੍ਹ ਕਿਸਾਨਾਂ ਦੇ ਵਾਸਤੇ ਯੂ ਪੀ ਦੀ ਯੋਗੀ ਸਰਕਾਰ ਨੇ ਐਲਾਨ ਕੀਤੇ, ਉੱਥੇ ਹੀ ਕੱਲ੍ਹ ਕੇਂਦਰੀ ਮੰਤਰੀ ਨੇ ਵੀ ਵੱਡਾ ਬਿਆਨ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹੈ

ਉੱਥੇ ਹੀ ਕੱਲ੍ਹ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਹੋਰਨਾਂ ਕਿਸਾਨ ਆਗੂਆਂ ਨੇ ਇਹ ਐਲਾਨ ਕੀਤਾ ਸੀ ਕਿ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ ਤਾਂ ਉਸ ਤੋਂ ਤੁਰੰਤ ਬਾਅਦ ਹੀ ਉਕਤ ਕੇਂਦਰੀ ਮੰਤਰੀ ਦਾ ਬਿਆਨ ਸਾਹਮਣੇ ਆਇਆ ਕਿਅਸੀਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ।

ਦੱਸਣਾ ਬਣਦਾ ਹੈ ਕਿ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਆਪਣਾ ਪੱਖ ਸਪਸ਼ਟ ਕਰਦਿਆਂ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ ਹੈ।

ਕੇਂਦਰੀ ਸੂਚਨਾ ਤੇ ਪ੍ਰਸਾਰ ਮੰਤਰੀ ਅਨੁਰਾਗ ਠਾਕੁਰ ਦਾ ਇਹ ਬਿਆਨ ਅੱਜ ਉਸ ਸਮੇਂ ਸਾਹਮਣੇ ਆਇਆ, ਜਦੋਂ ਕੱਲ ਦੀ ਮੁਜ਼ੱਫਰਨਗਰ ਮਹਾਪੰਚਾਇਤ ਵਿੱਚ ਕਿਸਾਨ ਆਗੂ ਰਕੇਸ਼ ਟਕੈਤ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਚਾਰ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

Facebook Comments

Trending