Connect with us

ਧਰਮ

ਜਵੱਦੀ ਟਕਸਾਲ ਵਿੱਚ ਨਾਮ ਸਿਮਰਨ ਅਭਿਆਸ ਸਮਾਗਮ

Published

on

Naam Simran practice event in Javadi Taksal

ਲੁਧਿਆਣਾ : ਜਵੱਦੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਸਾਹਿਬ ਵਿੱੱਚ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਨਾਮ ਸਿਮਰਨ ਅਭਿਆਸ ਸਮਾਗਮ ਕਰਾਇਆ ਗਿਆ।

ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸਮਾਗਮ ਦੌਰਾਨ ਦੁਨਿਆਵੀ ਉਦਾਹਰਣਾਂ ਦਿੰਦਿਆਂ ਸਮਝਾਇਆ ਕਿ ਜਦੋਂ ਗੁਰਬਾਣੀ ਗਿਆਨ ਦਾ ਦੀਵਾ ਬਲਦਾ ਹੈ ਤਾਂ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ। ਉਨ੍ਹਾਂ ਗੁਰਬਾਣੀ ਦੀ ਰੋਸ਼ਨੀ ਵਿੱਚ ਸੰਗਤ ਨੂੰ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।

Facebook Comments

Trending