Connect with us

ਧਰਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 7 ਜਨਵਰੀ ਨੂੰ

Published

on

Nagar Kirtan dedicated to the birth anniversary of Guru Gobind Singh Ji on 7th January

ਲੁਧਿਆਣਾ : ਸਾਹਿਬ ਏ ਕਮਾਲ ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ 5 ਤੋਂ 9 ਜਨਵਰੀ ਤੱਕ ਗੁਰਮਤਿ ਸਮਾਗਮ ਕਰਾਏ ਜਾ ਰਹੇ ਹਨ।

ਮੁੱਖ ਸੇਵਾਦਾਰ ਗੁਰਮੀਤ ਸਿੰਘ, ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਪ੍ਰਧਾਨ ਹਰਭਜਨ ਸਿੰਘ ਡੰਗ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ 7 ਜਨਵਰੀ ਸ਼ੁੱਕਰਵਾਰ ਨੂੰ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਇਜਾਜਤ ਲੈਣ ਲਈ ਏ. ਡੀ. ਸੀ. ਜਸਬੀਰ ਸਿੰਘ ਕੋਹਲੀ ਨੂੰ ਪੱਤਰ ਸੌਂਪਿਆ ਗਿਆ ਹੈ।

Facebook Comments

Trending