Connect with us

ਪੰਜਾਬ ਨਿਊਜ਼

ਪੰਜਾਬ ‘ਚ ਨੈਸ਼ਨਲ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਮਾਮਲਿਆਂ ‘ਤੇ ਸੁਣਵਾਈ

Published

on

National Lok Adalat in Punjab hears 86,204 cases before 378 benches

ਚੰਡੀਗੜ੍ਹ : ਪੰਜਾਬ ਭਰ ਵਿੱਚ ਸ਼ਨਿਚਰਵਾਰ ਨੂੰ ਨੈਸ਼ਨਲ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਕੇਸਾਂ ‘ਤੇ ਸੁਣਵਾਈ ਕੀਤੀ ਗਈ। ਇਹ ਅਦਾਲਤ ਕੋਵਿਡ-19 ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿੱਜੀ ਅਤੇ ਆਨਲਾਈਨ ਮੋਡ ਰਾਹੀਂ ਲਾਈ ਗਈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਜੈ ਤਿਵਾੜੀ ਦੀ ਰਹਿਨੁਮਾਈ ਹੇਠ ਸੂਬੇ ਭਰ ਵਿੱਚ ਲਾਈ ਗਈ ਇਸ ਲੋਕ ਅਦਾਲਤ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈਕ ਬਾਊਂਸ ਦੇ ਕੇਸਾਂ, ਕਿਰਤ ਮਾਮਲਿਆਂ, ਅਪਰਾਧਿਕ ਮਾਮਲੇ, ਕੈੰਸਲੇਸ਼ਨ/ਅਨਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਮੇ ਸਮੇਂ ਤੋਂ ਲਟਕਦੇ ਮਾਮਲੇ ਸੁਣੇ ਗਏ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਤੋਂ ਇਲਾਵਾ, ਵੱਖ-ਵੱਖ ਪਾਰਟੀਆਂ ਦੀ ਸਹਿਮਤੀ ਨਾਲ ਅਵਾਰਡ ਪਾਸ ਕੀਤੇ ਗਏ। ਕਾਨੂੰਨੀ ਸੇਵਾਵਾਂ ਅਥਾਰਿਟੀਜ਼ ਐਕਟ, 1987 ਦੀਆਂ ਵਿਵਸਥਾਵਾਂ ਮੁਤਾਬਕ ਕੋਰਟ ਫ਼ੀਸ ਰਿਫ਼ੰਡ ਕਰਨ ਦੇ ਆਦੇਸ਼ ਦਿੱਤੇ ਗਏ। ਕਾਰਜਕਾਰੀ ਚੇਅਰਮੈਨ ਜਸਟਿਸ ਤਿਵਾੜੀ ਦੀ ਸਰਗਰਮ ਸ਼ਮੂਲੀਅਤ ਕਰਕੇ ਵੱਡੀ ਗਿਣਤੀ ਵਿੱਚ ਕੇਸਾਂ ਨੂੰ ਸੁਲਝਾਇਆ ਗਿਆ ਜਿਸ ਨਾਲ ਲੋਕਾਂ ਦੇ ਚਿਹਰਿਆਂ ‘ਤੇ ਮੁਸਕਾਨ ਅਤੇ ਉਮੀਦ ਨਜ਼ਰ ਆਈ।

 

 

 

Facebook Comments

Trending