ਪੰਜਾਬੀ

ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਵਿਖੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ

Published

on

ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ,ਲੁਧਿਆਣਾ ਦੀ ਸਾਇੰਸ ਸੋਸਾਇਟੀ ਨੇ ਭਾਰਤ ਜਨ ਗਿਆਨ ਵਿਗਿਆਨ ਜਥਾ ਦੇ ਸਹਿਯੋਗ ਨਾਲ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਦੀਪ ਜਗਾ ਕੇ ਕੀਤੀ ਗਈ। ਡਾ: ਮਨਦੀਪ ਕੌਰ ਇੰਚਾਰਜ ਸਾਇੰਸ ਸੁਸਾਇਟੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।

ਭਾਰਤ ਜਨ ਗਿਆਨ ਵਿਗਿਆਨ ਜਥਾ ਦੇ ਪ੍ਰਧਾਨ ਸ਼੍ਰੀ ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਪਹਿਲੇ ਭਾਰਤੀ ਨੋਬਲ ਲੌਰੀਅਟ ਸੀ.ਵੀ. ਰਮਨ ਦੇ ਜੀਵਨ ਅਤੇ ਕਾਰਜ ਬਾਰੇ ਜਾਣੂ ਕਰਵਾਇਆ। ਆਰਗੇਨਾਈਜ਼ਿੰਗ ਸੈਕਟਰੀ ਡਾ: ਰਜਿੰਦਰ ਸਿੰਘ ਔਲਖ ਨੇ ਵਿਦਿਆਰਥੀਆਂ ਨੂੰ ਗ੍ਰਹਿ ਧਰਤੀ ਦੇ ਨਿਘਾਰ ਅਤੇ ਸੰਭਾਲ ਵਿੱਚ ਮਨੁੱਖ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ।

ਸ਼੍ਰੀਮਤੀ ਕੁਸੁਮ ਲਤਾ, ਨੈਸ਼ਨਲ ਐਵਾਰਡੀ ਨੇ ਰੋਜ਼ਾਨਾ ਜੀਵਨ ਵਿੱਚ ਵਿਗਿਆਨ ਦੇ ਮਹੱਤਵ ਅਤੇ ਉਪਯੋਗਾਂ ਬਾਰੇ ਦੱਸਿਆ। ਰਾਸ਼ਟਰੀ ਵਿਗਿਆਨ ਦਿਵਸ ਗਲੋਬਲ ਸਾਇੰਸ ਫਾਰ ਗਲੋਬਲ ਤੰਦਰੁਸਤੀ ਦੇ ਵਿਸ਼ੇ ਬਾਰੇ ਹਾਜ਼ਰੀਨ ਨੂੰ ਜਾਗਰੂਕ ਕਰਨ ਲਈ, ਅਮਨਪ੍ਰੀਤ ਕੌਰ ਅਤੇ ਕਾਜਲ ਪਰਮਾਰ ਦੁਆਰਾ ਇੱਕ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ ਗਈ।

ਵਿਗਿਆਨ ਦੇ ਵਿਦਿਆਰਥੀਆਂ ਵੱਲੋਂ ਅੰਧ-ਵਿਸ਼ਵਾਸ ਦੀ ਸਮੱਸਿਆ ਨੂੰ ਦਰਸਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਵਿਗਿਆਨ ਦੀ ਮਹੱਤਤਾ ਬਾਰੇ ਦਰਸ਼ਕਾਂ ਨੂੰ ਜਾਗਰੂਕ ਕਰਨ ਲਈ ਇੱਕ ਸਕਿੱਟ ਵੀ ਪੇਸ਼ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਿੰਸੀਪਲ ਡਾ: ਸਤਵੰਤ ਕੌਰ ਨੇ ਕੀਤੀ।

Facebook Comments

Trending

Copyright © 2020 Ludhiana Live Media - All Rights Reserved.