ਖੇਡਾਂ
ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ਮਨਾਇਆ ਰਾਸ਼ਟਰੀ ਖੇਡ ਦਿਵਸ
Published
3 years agoon

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ” ਰਾਸ਼ਟਰੀ ਖੇਡ ਦਿਵਸ ” ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੀਮਤੀ ਪੁਸ਼ਪਿੰਦਰ ਕੌਰ ਏਸ਼ੀਅਨ ਹਾਕੀ ਗੋਲਡ ਮੈਡਲਿਸਟ ਰਿਟਾ. ਐਸੋਸੀਏਟ ਪ੍ਰੋਫੈਸਰ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਮੁੱਖ ਮਹਿਮਾਨ ਦਾ ਫੁੱਲਾਂ ਨਾਲ ਸੁਆਗਤ ਕੀਤਾ ਅਤੇ ਇਸ ਉਪਰੰਤ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ।
ਸਰੀਰਕ ਸਿੱਖਿਆ ਵਿਭਾਗ ਤੋਂ ਸ੍ਰੀ ਜੈ ਕੁਮਾਰ ਨੇ ਮੇਜਰ ਧਿਆਨ ਚੰਦ ਦੇ ਜੀਵਨ ਇਤਿਹਾਸ ਅਤੇ ਯੋਗਦਾਨ ’ਤੇ ਚਾਨਣਾ ਪਾਇਆ। ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਸ੍ਰੀਮਤੀ ਨਿਵੇਦਿਤਾ ਸ਼ਰਮਾ ਵੱਲੋਂ ਕਾਲਜ ਵਿਦਿਆਰਥਣਾਂ ਦੀਆਂ ਖੇਡਾਂ ਵਿੱਚ ਪ੍ਰਾਪਤੀਆਂ ਬਾਰੇ ਰਿਪੋਰਟ ਪੇਸ਼ ਕੀਤੀ ਗਈ। ਇਸ ਮੌਕੇ ਵਿਿਦਆਰਥੀਆਂ ਨੇ ਡਾਂਸ, ਕਵਿਤਾ, ਭਾਸ਼ਣ, ਖੇਡਾਂ ਆਦਿ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਖੇਡਾਂ ਸੰਬੰਧੀ ਵਿਡੀਆਰਥਣਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਖੇਡ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀਮਤੀ ਪੁਸ਼ਪਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਤੰਦਰੁਸਤ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸੁਮਨ ਲਤਾ ਨੇ ਇਸ ਮੌਕੇ ਬੋਲਦਿਆਂ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਜਿੰਦਗੀ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਰਾਸ਼ਟਰੀ ਖੇਡ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਰੀਰਕ ਸਿੱਖਿਆ ਵਿਭਾਗ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
You may like
-
ਸਰਕਾਰੀ ਕਾਲਜ ਲੜਕੀਆਂ ਦੀ ਮਾਪੇ ਅਧਿਆਪਕ ਸੰਸਥਾ ਦਾ ਕੀਤਾ ਗਠਨ
-
ਮੇਜਰ ਧਿਆਨ ਚੰਦ ਦੇ 118ਵੇਂ ਜਨਮ ਦਿਨ ‘ਤੇ ਮਨਾਇਆ ਰਾਸ਼ਟਰੀ ਖੇਡ ਦਿਵਸ
-
ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਫਿੱਟ ਇੰਡੀਆ ਦੀ ਸਹੁੰ ਚੁੱਕ ਕੇ ਮਨਾਇਆ ਕੌਮੀ ਖੇਡ ਦਿਵਸ
-
ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਮਨਾਇਆ ਗਿਆ ਰਾਸ਼ਟਰੀ ਖੇਡ ਦਿਵਸ
-
ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ‘ਚ ਮਨਾਇਆ ਰਾਸ਼ਟਰੀ ਖੇਡ ਦਿਵਸ
-
ਹਰਨੀਤ ਕੌਰ ਬਣੀ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਦੀ ਹੈੱਡ ਗਰਲ