ਅਪਰਾਧ
ਨਵਜੋਤ ਸਿੱਧੂ ਨੇ ਕੈਪਟਨ ਲਈ ਗ਼ੁੱਸੇ ‘ਚ ਭੁੱਲੇ ਸ਼ਬਦਾਂ ਦੀ ਮਰਿਆਦਾ
Published
7 months agoon

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਬੋਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਦੁਨੀਆ ਦਾ ਸਭ ਤੋਂ ਵੱਡਾ ਕਾਇਰ ਦੱਸਦਿਆਂ ਸਿੱਧੂ ਨੇ ਕਿਹਾ ਹੈ ਕਿ ਜਿਹੜਾ ਕੈਪਟਨ ਅਮਰਿੰਦਰ ਸਿੰਘ ਅੱਜ ਰੇਤ ਮਾਫੀਆ ਦੀ ਗੱਲ ਕਰ ਰਿਹਾ ਹੈ ਉਹ ਪਹਿਲਾਂ ਕਿੱਥੇ ਸੀ। ਉਸ ਨੇ ਪਹਿਲਾਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ। ਅੰਮ੍ਰਿਤਸਰ ਵਿਚ ਪੱਤਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਇੰਨੇ ਤੈਸ਼ ’ਚ ਆ ਗਏ ਕਿ ਉਹ ਸ਼ਬਦਾਂ ਦੀ ਮਰਿਆਦਾ ਹੀ ਭੁੱਲ ਗਏ। ਦਰਅਸਲ ਪੱਤਰਕਾਰਾਂ ਨੇ ਜਦੋਂ ਉਨ੍ਹਾਂ ਤੋਂ ਸਵਾਲ ਪੁੱਛਿਆ ਕਿ ਕੈਪਟਨ ਤੁਹਾਡੇ ਖ਼ਿਲਾਫ਼ ਚੋਣ ਲੜਨ ਦੀ ਗੱਲ ਕਰ ਚੁੱਕੇ ਹਨ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਪਿਓ ਜਿਤਾਵੇਗਾ।
ਉੱਥੇ ਹੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਇਕ ਰੋਂਦੂ ਬੱਚਾ ਬਣ ਗਿਆ ਹੈ। ਜਿਵੇਂ-ਜਿਵੇਂ ਬੰਦੇ ਦੀ ਉਮਰ ਵੱਧਦੀ ਹੈ ਉਵੇਂ ਉਵੇਂ ਉਹ ਬੱਚਾ ਬਣਦਾ ਜਾਂਦਾ ਹੈ, ਇਸੇ ਤਰ੍ਹਾਂ ਹੁਣ ਕੈਪਟਨ ਰੋਂਦੂ ਬੱਚਾ ਬਣ ਗਿਆ ਹੈ। ਸਿੱਧੂ ਨੇ ਕਿਹਾ ਕਿ ਕੈਪਟਨ ਮੇਰੇ ਖ਼ਿਲਾਫ਼ ਚੋਣ ਲੜਨ ਦੀ ਗੱਲ ਕਰ ਰਿਹਾ ਹੈ ਪਰ ਉਸ ਦਾ ਸਾਥ ਤਾਂ ਉਸ ਦੀ ਪਤਨੀ ਨੇ ਵੀ ਨਹੀਂ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨਾਲ ਇਕ ਕੌਂਸਲਰ ਤਕ ਵੀ ਨਾਲ ਨਹੀਂ ਖੜ੍ਹਾ ਹੋਇਆ।
You may like
-
ਸੁਨੀਲ ਜਾਖੜ ’ਤੇ ਵੱਡੀ ਕਾਰਵਾਈ, ਦੋ ਸਾਲ ਲਈ ਪਾਰਟੀ ’ਚੋਂ ਸਸਪੈਂਡ ਕਰਨ ਦੀ ਸਿਫਾਰਿਸ਼
-
ਸਾਬਕਾ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਰਾਜਾ ਵੜਿੰਗ ਖਿਲਾਫ਼ ਬੋਲਣਾ ਪਿਆ ਮਹਿੰਗਾ
-
ਅਮਰਿੰਦਰ ਸਿੰਘ ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦਾ ਪ੍ਰਧਾਨ, ਪ੍ਰਤਾਪ ਸਿੰਘ ਬਾਜਵਾ ਵਿਧਾਇਕ ਦਲ ਦਾ ਨੇਤਾ ਨਿਯੁਕਤ
-
ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਜੋੜ ਤੋੜ ਸ਼ੁਰੂ, ਨਵਜੋਤ ਸਿੱਧੂ ਨੇ ਕੀਤਾ ਸ਼ਕਤੀ ਪ੍ਰਦਰਸ਼ਨ
-
ਲੁਧਿਆਣਾ ‘ਚ ‘ਨਵਜੋਤ ਸਿੱਧੂ’ ਦਾ ਸ਼ਕਤੀ ਪ੍ਰਦਰਸ਼ਨ, ਸਾਬਕਾ ਵਿਧਾਇਕ ਦੇ ਘਰ ਕਰ ਰਹੇ ਮੀਟਿੰਗ
-
ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਦਾਅਵੇਦਾਰੀ ਦੀ ਦੌੜ ‘ਚ ਨੇ ਇਹ ਚਿਹਰੇ