Connect with us

ਇੰਡੀਆ ਨਿਊਜ਼

ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਨੂੰ ਮਿਲਣ ਲਈ ਆਪਣੀ ਰਿਹਾਇਸ਼ ਤੋਂ ਹੋਏ ਰਵਾਨਾ

Published

on

Navjot Singh Sidhu leaves his residence to meet Rahul Gandhi

ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਕਾਟੋ-ਕਲੇਸ਼ ਦਰਮਿਆਨ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਤੇ ਪਿ੍ਰਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨਗੇ। 29 ਜੂਨ ਮੰਗਲਵਾਰ ਨੂੰ ਹੋਣ ਵਾਲੀ ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਕਾਂਗਰਸ ਦਾ ਇਕ ਵੱਡਾ ਵਰਗ ਕਾਂਗਰਸ ਦੇ ਕਾਟੋ-ਕਲੇਸ਼ ਦਾ ਮੁੱਖ ਸੂਤਰਧਾਰ ਨਵਜੋਤ ਸਿੱਧੂ ਨੂੰ ਦੱਸ ਰਿਹਾ ਹੈ। ਉਧਰ ਰਾਹੁਲ ਗਾਂਧੀਨੇ ਪਿਛਲੇ ਦਿਨੀਂ ਪੰਜਾਬ ਦੇ ਦੋ ਦਰਜਨ ਤੋਂ ਜ਼ਿਆਦਾ ਆਗੂਆਂ ਨਾਲ ਮੁਲਾਕਾਤ ਤੇ ਗੱਲਬਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਕਿਸੇ ਆਖ਼ਰੀ ਫ਼ੈਸਲੇ ਤੋਂ ਪਹਿਲਾਂ ਸਿੱਧੂ ਦੇ ਗਿਲੇ-ਸ਼ਿਕਵੇ ਵੀ ਜਾਣਨਾ ਚਾਹੁੰਦੇ ਹਨ। ਕੋਟਕਪੂਰਾ ਗੋਲ਼ੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸਆਈਟੀ ਦੀ ਰਿਪੋਰਟ ਨੂੰ ਖ਼ਾਰਜ ਕੀਤੇ ਜਾਣ ਪਿੱਛੋਂ ਤੋਂ ਹੀ ਨਵਜੋਤ ਸਿੱਧੂ ਸੋਸ਼ਲ ਮੀਡੀਏ ‘ਤੇ ਕਾਫ਼ੀ ਸਰਗਰਮ ਸਨ। ਉਹ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਕਰ ਰਹੇ ਸਨ। ਸਿੱਧੂ ਦੇ ਅੱਗੇ ਆਉਣ ਪਿੱਛੋਂ ਕਾਂਗਰਸ ਦੇ ਬਾਕੀ ਮੰਤਰੀ ਤੇ ਵਿਧਾਇਕ ਵੀ ਬੋਲਣ ਲੱਗੇ ਸਨ ਜਿਸ ਤੋਂ ਬਾਅਦ ਤੋਂ ਹੀ ਕਾਂਗਰਸ ਦਾ ਅੰਦਰੂਨੀ ਕਲੇਸ਼ ਸ਼ੁਰੂ ਹੋ ਗਿਆ ਸੀ। ਉੱਥੇ ਹੀ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਦਿੱਲੀ ਵਿਚ ਰਾਹੁਲ ਗਾਂਧੀ ਨੂੰ ਮਿਲਣ ਲਈ ਪਟਿਆਲਾ ਸਥਿਤ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ |

ਕਿਉਂਕਿ ਕਿਹਾ ਜਾ ਰਿਹਾ ਸੀ ਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਬਣਨਾ ਚਾਹੁੰਦੇ ਹਨ। ਪਾਰਟੀ ਹਾਈ ਕਮਾਨ ਵੀ ਸਿੱਧੂ ਨੂੰ ਸੂਬੇ ਦੀ ਕਮਾਨ ਸੌਂਪਣ ਦੇ ਹੱਕ ਵਿਚ ਸੀ ਪਰ ਵੱਡੀ ਗਿਣਤੀ ਵਿਚ ਟਕਸਾਲੀ ਕਾਂਗਰਸੀਆਂ ਦੇ ਨਾ ਮੰਨਣ ਕਾਰਨ ਰਾਹੁਲ ਗਾਂਧੀ ਸਾਹਮਣੇ ਪਰੇਸ਼ਾਨੀ ਖੜ੍ਹੀ ਹੋ ਗਈ ਹੈ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸਿੱਧੂ ਰਾਹੁਲ ਗਾਂਧੀ ਤੇ ਪਿ੍ਰਅੰਕਾ ਗਾਂਧੀ ਵਾਡਰਾ ਨੂੰ ਇਕੱਠਿਆਂ ਮਿਲਣਗੇ ਜਾਂ ਵੱਖ-ਵੱਖ। ਪਾਰਟੀ ਸੂਤਰ ਦੱਸਦੇ ਹਨ ਕਿ ਰਾਹੁਲ ਪਹਿਲਾਂ ਸਿੱਧੂ ਨਾਲ ਗੱਲ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕਰ ਸਕਦੇ ਹਨ ਤਾਂ ਜੋ ਕਾਂਗਰਸ ਦੇ ਕਾਟੋ-ਕਲੇਸ਼ ਦਾ ਠੋਸ ਹੱਲ ਕੱਿਢਆ ਜਾ ਸਕੇ ਤਾਂ ਜੋ 2022 ਦੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਇਕ ਚਿਹਰਾ ਹੀ ਲੋਕਾਂ ਵਿਚਾਲੇ ਲਿਆਂਦਾ ਜਾ ਸਕੇ।

Facebook Comments

Advertisement

ਤਾਜ਼ਾ

Supporters rejoice over Randhawa's appointment as Deputy Chief Minister Supporters rejoice over Randhawa's appointment as Deputy Chief Minister
ਪੰਜਾਬ ਨਿਊਜ਼27 mins ago

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ‘ਤੇ ਹਮਾਇਤੀ ਖ਼ੁਸ਼ੀ ‘ਚ ਹੋਏ ਖੀਵੇ

ਡੇਰਾ ਬਾਬਾ ਨਾਨਕ : ਕਾਂਗਰਸ ਹਾਈ ਕਮਾਂਡ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਉਣ ‘ਤੇ ਹਲਕਾ ਡੇਰਾ ਬਾਬਾ...

Marriage of a girl who has not filed a petition against marriage till the age of 18 will be considered valid: High Court Marriage of a girl who has not filed a petition against marriage till the age of 18 will be considered valid: High Court
ਇੰਡੀਆ ਨਿਊਜ਼41 mins ago

ਵਿਆਹ ਖ਼ਿਲਾਫ਼ 18 ਸਾਲ ਦੀ ਉਮਰ ਤਕ ਪਟੀਸ਼ਨ ਨਾ ਪਾਉਣ ਵਾਲੀ ਲੜਕੀ ਦਾ ਵਿਆਹ ਮੰਨਿਆ ਜਾਵੇਗਾ ਜਾਇਜ਼ : ਹਾਈਕੋਰਟ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 18 ਸਾਲ ਦੀ ਉਮਰ ਤੋਂ ਪਹਿਲਾਂ ਵਿਆਹੁਤਾ ਲੜਕੀ ਤਲਾਕ ਦੀ...

ਇੰਡੀਆ ਨਿਊਜ਼58 mins ago

ਹੋਣ ਵਾਲੀਆਂ ਕੈਨੇਡਾ ਸੰਸਦ ਮੈਂਬਰ ਚੋਣਾਂ ਨੂੰ ਲੈਕੇ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਦੀ ਕੀਤੀ ਹੌਸਲਾ ਅਫਜਾਈ

ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇੰਨੀਂ ਦਿਨੀਂ ਉਹ...

ਇੰਡੀਆ ਨਿਊਜ਼58 mins ago

6 ਮਹੀਨੇ ਹੋ ਚੁੱਕੇ ਹਨ ਕਦੇ ਨਹੀਂ ਰੋਇਆ ਇਹ ਬੱਚਾ,ਮਾਂ ਵੀ ਹੈ ਪਰੇਸ਼ਾਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਮਾਮਲਾ ਕੈਨੇਡਾ ਦਾ ਸਾਹਮਣੇ ਆਇਆ ਹੈ। ਕੈਨੇਡਾ ਦੇ Chatham – Kent ਵਿਚ ਰਹਿਣ ਵਾਲੀ...

Sidhu and Channi to be 'face' of party for Punjab Assembly polls: Surjewala Sidhu and Channi to be 'face' of party for Punjab Assembly polls: Surjewala
ਇੰਡੀਆ ਨਿਊਜ਼1 hour ago

ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸਿੱਧੂ ਤੇ ਚੰਨੀ ਹੋਣਗੇ ‘ਚਿਹਰਾ’ : ਸੂਰਜੇਵਾਲਾ

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸੋਮਵਾਰ ਨੂੰ ਕਿਹਾ ਕਿ 2022 ਦੀਆਂ ਪੰਜਾਬ ਚੋਣਾਂ ਲਈ ਪਾਰਟੀ...

Two smugglers, including heroin, have been arrested and the accomplices of the accused are being sought Two smugglers, including heroin, have been arrested and the accomplices of the accused are being sought
ਅਪਰਾਧ2 hours ago

ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਮੁਲਜ਼ਮਾਂ ਦੇ ਸਾਥੀਆਂ ਦੀ ਕੀਤੀ ਜਾ ਰਹੀ ਹੈ ਤਲਾਸ਼

ਲੁਧਿਆਣਾ : ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ...

Villages will have 5 years arrears including water bills - Channi Villages will have 5 years arrears including water bills - Channi
ਪੰਜਾਬ ਨਿਊਜ਼2 hours ago

ਪਿੰਡਾਂ ‘ਚ ਪਾਣੀ ਦੇ ਬਿੱਲਾਂ ਸਮੇਤ 5 ਸਾਲ ਦਾ ਬਕਾਇਆ ਹੋਵੇਗਾ ਮਾਫ਼ – ਚੰਨੀ

ਚੰਡੀਗੜ੍ਹ : ਰਾਜ ਭਵਨ ‘ਚ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਮੁੱਖ ਮੰਤਰੀ ਹਲਫ਼ ਲੈਣ ਤੋਂ ਬਾਅਦ ਉਹ ਪੰਜਾਬ ਸਕੱਤਰੇਤ ਪਹੁੰਚੇ...

IAS officer Hussain Lal appointed Principal Secretary to the Chief Minister IAS officer Hussain Lal appointed Principal Secretary to the Chief Minister
ਪੰਜਾਬ ਨਿਊਜ਼3 hours ago

ਆਈਏਐੱਸ ਅਧਿਕਾਰੀ ਹੁਸਨ ਲਾਲ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੋ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਈਏਐਸ ਅਧਿਕਾਰੀਆਂ ਹੁਸਨ ਲਾਲ ਤੇ ਰਾਹੁਲ ਤਿਵਾੜੀ ਦਾ...

March 23 in protest of desecration of religious texts at Kisani Morcha March 23 in protest of desecration of religious texts at Kisani Morcha
ਇੰਡੀਆ ਨਿਊਜ਼3 hours ago

ਕਿਸਾਨੀ ਮੋਰਚੇ ਤੇ ਧਾਰਮਿਕ ਗ੍ਰੰਥ ਦੀਆਂ ਬੇਅਦਬੀਆਂ ਦੇ ਵਿਰੋਧ ‘ਚ ਮਾਰਚ ਦਾ ਪ੍ਰਬੰਧ 23 ਨੂੰ

ਜਗਰਾਉਂ : ਖੇਤੀ ਕਾਨੂੰਨ ਦੇ ਵਿਰੋਧ ਵਿਚ ਪਿਛਲੇ ਨੌਂ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ...

Prime Minister Narendra Modi congratulates new Punjab CM Charanjit Channy Prime Minister Narendra Modi congratulates new Punjab CM Charanjit Channy
ਇੰਡੀਆ ਨਿਊਜ਼4 hours ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਨਵੇਂ ਸੀਐੱਮ ਚਰਨਜੀਤ ਚੰਨੀ ਨੂੰ ਦਿੱਤੀ ਵਧਾਈ

ਚੰਡੀਗੜ੍ਹ ; ਪੰਜਾਬ ਕਾਂਗਰਸ ਵਿੱਚ ਵੱਡੇ ਉਲਟ ਫੇਰ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਚਰਨਜੀਤ ਸਿੰਘ...

During the first press conference, Chief Minister Charanjit Channy became emotional During the first press conference, Chief Minister Charanjit Channy became emotional
ਪੰਜਾਬ ਨਿਊਜ਼4 hours ago

ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਹੋਏ ਭਾਵੁਕ

ਜਾਣਕਰੀ ਅਨੁਸਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਹੁਦੇ ਦਾ ਕਾਰਜਭਾਰ ਸੰਭਾਲਦਿਆਂ ਹੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰੈੱਸ...

Charanjit Singh Channi's appointment as CM enhances Rupnagar district's reputation Charanjit Singh Channi's appointment as CM enhances Rupnagar district's reputation
ਪੰਜਾਬ ਨਿਊਜ਼4 hours ago

ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਬਣਾਉਣ ਨਾਲ ਵਧਿਆ ਰੂਪਨਗਰ ਜ਼ਿਲ੍ਹੇ ਦਾ ਵੱਕਾਰ, ਲੋਕ ਹੋਏ ਬਾਗੋ ਬਾਗ਼

ਰੂਪਨਗਰ : ਕਾਂਗਰਸ ਹਾਈ ਕਮਾਂਡ ਵੱਲੋਂ ਦਲਿਤ ਸਿੱਖ ਆਗੂ ਤੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਤਿੰਨ ਵਾਰ ਵਿਧਾਨ...

Trending