ਅਪਰਾਧ
ਐਨਸੀਬੀ ਨੇ ਲੁਧਿਆਣਾ ‘ਚ 20 ਕਿਲੋ ਹੈਰੋਇਨ ਸਮੇਤ ਇੱਕ ਨੂੰ ਕੀਤਾ ਗ੍ਰਿਫ਼ਤਾਰ
Published
2 years agoon

ਲੁਧਿਆਣਾ : ਨਾਰਕੋਟਿਕਸ ਕੰਟਰੋਲ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਤੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੇਰ ਰਾਤ ਚੱਲੀ ਇਸ ਕਾਰਵਾਈ ਦੌਰਾਨ ਐਨਸੀਬੀ ਨੂੰ 20 ਕਿੱਲੋ ਹੈਰੋਇਨ ਮਿਲੀ ਹੈ। ਦੇਰ ਰਾਤ ਚੰਡੀਗੜ੍ਹ ਤੋਂ ਐਨਸੀਬੀ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਇਸ ਮੌਕੇ ਗੱਡੀ ‘ਚੋਂ ਨਸ਼ੀਲੀਆਂ ਦਵਾਈਆਂ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਨਸੀਬੀ ਚੰਡੀਗੜ੍ਹ ਵਿੱਚ ਹੀ ਇਸ ਦੇ ਖਿਲਾਫ ਕਾਰਵਾਈ ਕਰ ਰਹੀ ਹੈ।
ਦੂਜੇ ਪਾਸੇ ਪਿਛਲੇ ਚੌਵੀ ਘੰਟਿਆਂ ਦੌਰਾਨ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦੇ ਹੋਏ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇਕ ਤਸਕਰ ਫਰਾਰ ਹੋ ਗਿਆ। ਮੁਲਜ਼ਮਾਂ ਦੇ ਕਬਜ਼ੇ ਚੋਂ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਖਿਲਾਫ ਚਾਰ ਮਾਮਲੇ ਦਰਜ ਕੀਤੇ ਗਏ ਹਨ। ਡਵੀਜ਼ਨ ਨੰਬਰ 3 ਥਾਣਾ ਪੁਲਸ ਨੇ ਸੀ ਐੱਮ ਸੀ ਹਸਪਤਾਲ ਦੇ ਬਾਹਰ ਕੀਤੀ ਗਈ ਨਾਕਾਬੰਦੀ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਸੁਰਜੀਤ ਕਾਲੋਨੀ ਦੀ ਲਾਇਅਰ ਵੈਲੀ ਦੇ ਗੇਟ ਤੇ ਨਾਕਾਬੰਦੀ ਦੌਰਾਨ ਪੁਲਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮੋਤੀ ਨਗਰ ਦੇ ਗਲਾਡਾ ਗਰਾਊਂਡ ਇਲਾਕੇ ਵਿੱਚ ਪੁਲਿਸ ਟੀਮ ਨੂੰ ਵੇਖ ਕੇ ਇੱਕ ਤਸਕਰ 5 ਗ੍ਰਾਮ ਹੈਰੋਇਨ ਦਾ ਪੈਕੇਟ ਸੁੱਟ ਕੇ ਫਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ