Connect with us

ਪੰਜਾਬੀ

ਕਾਂਗਰਸ ਤੇ ‘ਆਪ’ ਦੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਲੋੜ : ਯਾਦੂ

Published

on

Need to be aware of Congress and AAP's moves: Yadu

ਖੰਨਾ (ਲੁਧਿਆਣਾ ) :  ਵਿਧਾਨ ਸਭਾ ਹਲਕਾ ਖੰਨਾ ਤੋਂ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬੀਬੀ ਜਸਦੀਪ ਕੌਰ ਯਾਦੂ ਦੇ ਹੱਕ ‘ਚ ਪਿੰਡ ਗੋਹ ਵਿਖੇ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ‘ਚ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਸ਼ਮੂਲੀਅਤ ਕੀਤੀ।

ਖੱਟੜਾ ਨੇ ਕਿਹਾ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਤੇ ‘ਆਪ’ ਦੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਇਹ ਦੋਵੇਂ ਪਾਰਟੀਆਂ ਸੱਤਾ ਹਾਸਲ ਕਰਨ ਲਈ ਝੂਠੇ ਸਬਜ਼ਬਾਗ ਵਿਖਾ ਰਹੀਆਂ ਹਨ। ਯਾਦੂ ਨੇ ਕਿਹਾ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਜਿੱਥੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦਾ ਖਿਆਲ ਰੱਖਿਆ ਗਿਆ ਹੈ, ਉੱਥੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਿੰਡਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਾਂਟਾਂ ਦਿੱਤੀਆਂ ਗਈਆਂ ਹਨ।

Facebook Comments

Trending