Connect with us

ਪੰਜਾਬੀ

ਨਹਿਰੂ ਯੁਵਾ ਕੇਂਦਰ ਵਲੋਂ ਮਨਾਇਆ ‘ਸੰਵਿਧਾਨ ਦਿਵਸ’

Published

on

Nehru Yuva Kendra celebrated 'Constitution Day'

ਲੁਧਿਆਣਾ : ਨਹਿਰੂ ਯੂਵਾ ਕੇਂਦਰ (ਐਨ.ਵਾਈ.ਕੇ.) ਲੁਧਿਆਣਾ ਵਲੋਂ, ਹਰ ਸਾਲ ਦੀ ਤਰ੍ਹਾਂ ਨਹਿਰੂ ਯੁਵਾ ਕੇਂਦਰ ਸੰਸਥਾਨ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਡੀ. ਜੈਨ ਕਾਲਜ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਜ਼ਿਲ੍ਹਾ ਯੂਥ ਅਫ਼ਸਰ ਰਸ਼ਮੀਤ ਕੌਰ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੱਜ ਦਾ ਦਿਨ ਸਾਲ 1949 ਵਿੱਚ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਅਤੇ ਇਸ ਨੂੰ ‘ਸੰਵਿਧਾਨ ਦਿਵਸ’ ਵਜੋਂ ਵੀ ਜਾਣਿਆ ਜਾਂਦਾ ਹੈ

ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਅਤੇ ਨੌਜਵਾਨਾਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਅਤੇ ਇਸ ਦੀ ਪਾਲਣਾ ਕਰਨ ਦਾ ਪ੍ਰਣ ਵੀ ਲਿਆ। ਸੰਵਿਧਾਨ ਦਿਵਸ ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ, ਵੰਦੇ ਮਾਤਰਮ ਦੇ ਗਾਇਨ ਨਾਲ ਹੋਈ ਅਤੇ ਸਾਡੇ ਰਾਸ਼ਟਰੀ ਗੀਤ ਜਨ ਗਨ ਮਨ ਦੇ ਗਾਇਨ ਨਾਲ ਸਮਾਪਤ ਹੋਈ। ਕਾਲਜ ਦੇ ਪ੍ਰਿੰਸੀਪਲ ਵਲੋਂ ਵੀ ਸੰਵਿਧਾਨ ਦੀ ਮਹੱਤਤਾ ਬਾਰੇ ਗੱਲ ਕੀਤੀ ਅਤੇ ਦੱਸਿਆ ਕਿ ਸੰਵਿਧਾਨ ਦਿਵਸ ‘ਤੇ ਉਨ੍ਹਾਂ ਮਹਾਪੁਰਖਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਸਾਡਾ ਸੰਵਿਧਾਨ ਦਿੱਤਾ।

Facebook Comments

Trending