Connect with us

ਪੰਜਾਬੀ

ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ‘ਹਰ ਘਰ ਤਿਰੰਗਾ’ ਮੁਹਿੰਮ ਜਾਰੀ

Published

on

Nehru Yuva Kendra Ludhiana launched 'Har Ghar Tiranga' campaign

ਲੁਧਿਆਣਾ : ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਮਨਾਇਆ ਜਾ ਰਿਹਾ ਹੈ, ਦੇ ਸਬੰਧ ਵਿੱਚ ਇਸ ਵਾਰ ਵੱਖ-ਵੱਖ ਯੂਥ ਕਲੱਬਾਂ ਅਤੇ ਰਾਸ਼ਟਰੀ ਸਵੈਮ ਸੇਵਕਾਂ ਦੇ ਸਹਿਯੋਗ ਨਾਲ 1 ਤੋਂ 15 ਅਗਸਤ ਤੱਕ ਵੱਖ-ਵੱਖ ਪਿੰਡਾਂ ਵਿੱਚ ‘ਹਰ ਘਰ ਤਿਰੰਗਾ’ ਲਹਿਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿੱਚ ਤਿਰੰਗਾ ਲਹਿਰਾਇਆ ਗਿਆ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਗਾਏ ਗਏ।

ਅੰਤਰਰਾਸ਼ਟਰੀ ਯੂਥ ਦਿਵਸ ‘ਤੇ  ਲੋਕਾਂ ਨੂੰ 13 ਤੋਂ 15 ਅਗਸਤ ਤੱਕ ਘਰਾਂ ਵਿੱਚ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਗਈ। ਨਹਿਰੂ ਯੂਵੇ ਕੇਂਦਰ ਦੇ ਵਲੰਟੀਅਰਾਂ ਵੱਲੋਂ ‘ਭਾਰਤ ਮਾਤਾ ਦੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਵੀ ਲਗਾਏ ਗਏ। ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਲੋਕਾਂ ਨੂੰ 13 ਤੋਂ 15 ਅਗਸਤ ਤੱਕ ਘਰ-ਘਰ ਕੌਮੀ ਝੰਡਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਭਾਰਤ ਭਰ ਵਿੱਚ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਜਸ਼ਨ ਦਾ ਮਾਹੌਲ ਬਣਾਇਆ ਜਾ ਸਕੇ।

Facebook Comments

Trending