ਪੰਜਾਬੀ

ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਜ਼ਿਲ੍ਹਾ ਪੱਧਰੀ ‘ਯੁਵਾ ਉਤਸਵ’ ਦਾ ਆਯੋਜਨ 10 ਜੂਨ ਨੂੰ

Published

on

ਲੁਧਿਆਣਾ :  ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਸਥਾਨਕ ਐਸ.ਸੀ.ਡੀ. ਕਾਲਜ ਲੁਧਿਆਣਾ ਵਿਖੇ ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ 10 ਜੂਨ, 2023 ਨੂੰ ‘ਯੁਵਾ ਉਤਸਵ’ 2023-24 ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਯੂਵਾ ਅਫ਼ਸਰ ਰਸ਼ਮੀਤ ਕੌਰ ਵਲੋਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਪੰਚ ਪ੍ਰਾਣਾਂ ਤੋਂ ਪ੍ਰੇਰਨਾ ਲੈ ਕੇ ਜ਼ਿਲ੍ਹਾ ਪੱਧਰੀ ‘ਯੁਵਾ ਉਤਸਵ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦਾ ਮੂਲ ਉਦੇਸ਼ ਯੁਵਾ ਸ਼ਕਤੀ ਨੂੰ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬੇ ਭਰ ਵਿੱਚ ਅੱਗੇ ਵਧ ਰਹੇ ਵੱਖ-ਵੱਖ ਸਮਾਗਮਾਂ ਵਿੱਚ ਨੌਜਵਾਨਾਂ ਨੂੰ ਸ਼ਾਮਲ ਕਰਕੇ ਉਨ੍ਹਾਂ ਵਿੱਚ ਦੇਸ਼ ਭਗਤੀ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਦੀਆਂ ਕਦਰਾਂ-ਕੀਮਤਾਂ ਦੀ ਭਾਵਨਾ ਨੂੰ ਮੁੜ ਜਗਾਉਣਾ ਹੈ। ਉਨ੍ਹਾਂ ਦੱਸਿਆ ਕਿ ਪੇਂਂਟਿੰਗ, ਕਵਿਤਾ ਲੇਖਣ, ਫੋਟੋਗ੍ਰਾਫੀ ਮੁਕਾਬਲੇ, ਘੋਸ਼ਣਾ ਪ੍ਰਤੀਯੋਗਤਾ ਅਤੇ ਸਭਿਆਚਾਰਕ ਸਮਾਗਮ ‘ਯੁਵਾ ਉਤਸਵ’ ਦੇ ਹਿੱਸੇ ਹਨ

ਜਿਸ ਵਿੱਚ ਲੁਧਿਆਣਾ ਜ਼ਿਲ੍ਹੇ ਤੋਂ 15-29 ਸਾਲ ਦੀ ਉਮਰ ਦੇ ਨੌਜਵਾਨ ਭਾਗੀਦਾਰ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਤੂਆਂ ਨੂੰ ਨਕਦ ਇਨਾਮ, ਸਰਟੀਫਿਕੇਟ, ਟਰਾਫੀਆਂ ਅਤੇ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਦਾ ਹੈ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਮਿਲਣਗੇ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 08 ਜੂਨ, 2023 ਹੈ।

Facebook Comments

Trending

Copyright © 2020 Ludhiana Live Media - All Rights Reserved.