ਅਪਰਾਧ

ਹਵਸ ‘ਚ ਅੰਨ੍ਹੇ ਹੋਏ ਗੁਆਂਢੀ ਨੇ ਛੇ ਸਾਲ ਦੀ ਬੱਚੀ ਨੂੰ ਬਣਾਇਆ ਸ਼ਿਕਾਰ

Published

on

ਲੁਧਿਆਣਾ : ਹੈਵਾਨੀਅਤ ਦੀਆਂ ਹੱਦਾਂ ਪਾਰ ਕਰਦਿਆਂ ਹਵਸ ਵਿੱਚ ਅੰਨ੍ਹੇ ਹੋਏ ਇਕ ਵਿਅਕਤੀ ਨੇ ਗੁਆਂਢ ਵਿਚ ਰਹਿਣ ਵਾਲੀ ਛੇ ਸਾਲ ਦੀ ਮਾਸੂਮ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ। ਇਸ ਸ਼ਰਮਨਾਕ ਘਟਨਾ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਬੱਚੀ ਦੀ ਮਾਂ ਸ਼ਾਮ ਵੇਲੇ ਕੰਮ ਤੋਂ ਘਰ ਵਾਪਸ ਪਰਤੀ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਬੱਚੀ ਦੀ ਮਾਂ ਦੇ ਬਿਆਨ ਉੱਪਰ ਪਿੰਡ ਫੁੱਲਾਂਵਾਲ ਦੇ ਰਹਿਣ ਵਾਲੇ ਸਾਹਿਲ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਮਾਸੂਮ ਦੀ ਮਾਂ ਨੇ ਦੱਸਿਆ ਕਿ ਹਰ ਰੋਜ਼ ਵਾਂਗ ਸਵੇਰੇ ਨੌਂ ਵਜੇ ਦੇ ਕਰੀਬ ਉਹ ਆਪਣੀ ਛੇ ਸਾਲ ਦੀ ਬੱਚੀ ਨੂੰ ਘਰ ਛੱਡ ਕੇ ਕੰਮ ਤੇ ਚਲੀ ਗਈ। ਮਾਸੂਮ ਬੱਚੀ ਨੇ ਆਪਣੀ ਮਾਂ ਨੂੰ ਸਾਹਿਲ ਦੇ ਸ਼ਰਮਨਾਕ ਕਾਰੇ ਵਲੋਂ ਦੱਸਿਆ। ਮਾਮਲਾ ਥਾਣਾ ਸਦਰ ਦੀ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਜਾਣਕਾਰੀ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਪੁਲਿਸ ਨੇ ਬੱਚੀ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਭੇਜਿਆ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਸਾਹਿਲ ਦੇ ਖਿਲਾਫ ਕੇਸ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Facebook Comments

Trending

Copyright © 2020 Ludhiana Live Media - All Rights Reserved.