ਪੰਜਾਬੀ

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਨਵੇਂ ਵਿਦਿਅਕ ਵਰ੍ਹੇ ਦੀ ਕੀਤੀ ਸ਼ੁਰੂਆਤ

Published

on

ਲੁਧਿਆਣਾ : ਸੈਕਰਡ ਸੋਲ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ ਕੀਤੀ ਗਈ। ਅਧਿਆਪਕਾਂ ਨੇ ਵਿਦਿਆਰਥੀਆਂ ਦਾ ਬੜੀ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਲਈ ਇਕ ਖਾਸ ਪ੍ਰਰਾਥਨਾ ਸਭਾ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਪਰਮਾਤਮਾ ਦੇ ਨਾਮ ਨਾਲ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ ਕੀਤੀ ਗਈ ਅਤੇ ਪਰਮਾਤਮਾ ਦੇ ਆਸ਼ਿਰਵਾਦ ਲੈਣ ਲਈ ਸੁਖਮਨੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ। ਇਸ ਸ਼ਾਂਤੀਪੂਰਨ ਵਾਤਾਵਰਣ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਵੇਂ ਵਿਦਿਅਕ ਵਰ੍ਹੇ ਦੀ ਸਫਲਤਾ ਲਈ ਮਿਲ ਕੇ ਅਰਦਾਸ ਕੀਤੀ।

Facebook Comments

Trending

Copyright © 2020 Ludhiana Live Media - All Rights Reserved.